Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Social

ਨਿਮਰਤਾ ਦੀ ਮਹੱਤਤਾ

June 11, 2025 07:06 PM
SehajTimes

ਨਿਮਰਤਾ ਦਾ ਗੁਣ ਕਿਸੇ ਵੀ ਵਿਅਕਤੀ ਦੀ ਸ਼ਖ਼ਸੀਅਤ ਨੂੰ ਚਾਰ ਚੰਨ ਲਾ ਦਿੰਦਾ ਹੈ। ਇਸ ਗੁਣ ਦੇ ਹੋਣ ਨਾਲ ਵਿਅਕਤੀ ਵਿੱਚ ਹੋਰ ਚੰਗੇ ਗੁਣ ਸੁਭਾਵਿਕ ਹੀ ਆ ਜਾਂਦੇ ਹਨ।ਮਿੱਠਾ ਬੋਲਣ ਵਾਲਾ ਵਿਅਕਤੀ ਹਰ ਕਿਸੇ ਦੇ ਮਨ ਨੂੰ ਭਾਉਂਦਾ ਹੈ। ਉਹ ਸਭ ਲਈ ਸਤਿਕਾਰ ਦੀ ਭਾਵਨਾ ਰੱਖਦਾ ਹੈ। ਨਿਮਰਤਾ ਦੇ ਗੁਣ ਨੂੰ ਧਾਰਨ ਵਾਲਾ ਵਿਅਕਤੀ ਹਮੇਸ਼ਾ ਸ਼ਾਂਤ ਰਹਿੰਦਾ ਹੈ। ਗੁੱਸਾ ਘੱਟ ਕਰਨ ਨਾਲ ਉਸ ਦੀ ਸਿਹਤ ਤੇ ਵੀ ਸਾਕਾਰਾਤਮਕ ਪ੍ਰਭਾਵ ਪੈਂਦਾ ਹੈ। 

ਨਿਮਰਤਾ ਦੇ ਗੁਣ ਨੂੰ ਮਹੱਤਵ ਦਿੰਦਿਆ ਗੁਰੂ ਨਾਨਕ ਦੇਵ ਜੀ ਨੇ ਫੁਰਮਾਇਆ ਹੈ
ਮਿਠਤ ਨੀਵੀਂ ਨਾਨਕਾ ਗੁਣ ਚੰਗਿਆਈਆ ਤਤੁ।
ਮਿੱਠਾ ਬੋਲਣ ਵਾਲਾ ਵਿਅਕਤੀ ਸਭ ਨੂੰ ਰੱਬ ਦਾ ਰੂਪ ਸਮਝ ਕੇ ਪਿਆਰ ਕਰਦਾ ਹੈ। ਉਹ ਆਪਣੀ ਸ਼ਖ਼ਸੀਅਤ ਨਾਲ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਵੀ ਸੁਗੰਧਿਤ ਕਰ ਦਿੰਦਾ ਹੈ।ਇਸ ਲਈ 
ਜੀ ਕਹੀਏ ਤੇ ਜੀ ਕਹਾਈਏ,
ਇਹ ਗੁਣ ਸਾਰੇ ਹੀ ਅਪਣਾਈਏ।
ਬੋਲ ਕੇ ਮੂੰਹੋਂ ਰੁੱਖਾ ਤੇ ਕੌੜਾ,
ਕਦੇ ਨਾ ਕਿਸੇ ਦਾ ਦਿਲ ਦੁਖਾਈਏ।
ਮਿੱਠੇ ਪਿਆਰੇ ਬੋਲਾਂ ਨਾਲ,
ਸਭ ਦਾ ਆਦਰ ਮਾਣ ਵਧਾਈਏ।
ਜੀ ਕਹੀਏ ਤੇ ਜੀ ਕਹਾਈਏ,
ਇਹ ਗੁਣ ਸਾਰੇ ਹੀ ਅਪਣਾਈਏ।
 
 
ਰਾਜਵਿੰਦਰ ਕੌਰ
ਪਿੰਡ ਤੇ ਡਾਕ: ਸਤੌਰ
ਜਿਲ੍ਹਾ: ਹੁਸ਼ਿਆਰਪੁਰ
ਮੋਬਾਇਲ : 9878026380

Have something to say? Post your comment