Sunday, May 19, 2024

Majha

ਸਿਆਸਤ : ਨਵਜੋਤ ਸਿੱਧੂ ਵਿਰੁਧ ਲੱਗੇ ਗੁੰਮਸ਼ੁਦਗੀ ਦੇ ਪੋਸਟਰ

June 02, 2021 11:54 AM
SehajTimes

ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਏ ਗਏ ਹਨ, ਜਿਸ 'ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਰੀਬ 300 ਪੋਸਟਰ ਲਗਾਏ ਹਨ। ਇਥੇ ਦਸ ਦਈਏ ਕਿ ਸਿੱਧੂ ਨੇ ਇਥੇ ਹੀ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਅੱਜਕੱਲ ਦੇ ਹਾਲਤਾ ਅਨੁਸਾਰ ਕਾਂਗਰਸ ਪਾਰਟੀ 'ਚ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਲੇਸ਼ ਚਲ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਲ ਵਿਚ ਜੌੜਾ ਫਾਟਕ ਨੇੜੇ ਸਥਿਤ ਰਸੂਲਪੁਰ ਕਲਰ 'ਚ ਇਹ ਪੋਸਟਰ ਲਗਾਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ 'ਚ ਨਹੀਂ ਆਉਂਦੇ। ਲੋਕ ਉਨ੍ਹਾਂ ਨੂੰ ਲੱਭ ਰਹੇ ਹਨ। ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਜਿਕਰਯੋਗ ਹੈ ਕਿ ਕਈ ਕਾਂਗਰਸੀ ਲੀਡਰਾਂ ਨੇ ਕੈਪਟਨ ਦੀ ਕਾਰਗੁਜ਼ਾਰੀ ਉੱਤੇ ਖੁੱਲ੍ਹ ਕੇ ਸਵਾਲ ਉਠਾਏ ਹਨ ਜਿਸ ਵਿਚ ਸੱਭ ਤੋਂ ਅੱਗੇ ਨਵਜੋਤ ਸਿੱਧੂ ਹੀ ਨਜ਼ਰ ਆਏ ਹਨ।। ਲੀਡਰਾਂ ਨੇ ਕਿਹਾ ਸੀ ਕਿ ਸਾਲ 2017 'ਚ ਪਾਰਟੀ ਨੇ ਜਿਹੜੇ ਮੁੱਦਿਆਂ ਦੀ ਬਦੌਲਤ ਸੱਤਾ ਹਾਸਲ ਕੀਤੀ ਸੀ, ਉਹ ਮੁੱਦੇ ਹੁਣ ਹਾਸ਼ੀਏ 'ਤੇ ਹਨ, ਹੁਣ ਵੇਖਣਾ ਇਹ ਹੈ ਕਿ ਇਸ ਸਬੰਧੀ ਕੀ ਪ੍ਰੀਤੀਕ੍ਰਿਆ ਆਉਂਦੀ ਹੈ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ