Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀਰ ਮੁਛੱਲਾ ਵਿਖੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਢਾਹੀ ਗਈ

June 12, 2025 12:07 PM
SehajTimes

ਜ਼ੀਰਕਪੁਰ : ਨਗਰ ਕੌਂਸਲ ਜ਼ੀਰਕਪੁਰ ਨੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਨੂੰ ਅੱਜ ਸਵੇਰੇ ਢਾਹ ਦਿੱਤਾ। ਇਸ ਦੇ ਨਾਲ ਹੀ ਨਗਰ ਕੌਂਸਲ ਵਲੋਂ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਦੁਹਰਾਉਣ ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਨੇ ਦੱਸਿਆ ਕਿ ਬੀਤੀ 29 ਮਈ ਨੂੰ ਸਥਾਨਕ ਸਰਕਾਰ ਵਿਭਾਗ, ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਉਚ-ਅਧਿਕਾਰੀਆਂ ਦੀ ਜ਼ੀਰਕਪੁਰ ਸ਼ਹਿਰ ਦੀ ਆਮਦ ਦੌਰਾਨ ਪੀਰ-ਮੁਛੱਲਾ ਦੇ ਦੌਰੇ ਸਮੇਂ ਆਮ ਲੋਕਾਂ ਵਲੋਂ ਸਰਕਾਰੀ ਜਗ੍ਹਾ ਤੇ ਠੇਕੇ ਦੀ ਅਣ-ਅਧਿਕਾਰਤ ਉਸਾਰੀ ਸਬੰਧੀ ਮੰਤਰੀ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਸਬੰਧੀ ਨਗਰ ਕੌਂਸਲ ਵਲੋਂ ਕਾਰਵਾਈ ਕਰਦੇ ਹੋਏ ਇਸ ਅਣ-ਅਧਿਕਾਰਤ ਉਸਾਰੀ ਨੂੰ ਮੌਕੇ ਤੇ ਹੀ ਢਾਹ/ਹਟਾ ਦਿੱਤਾ ਗਿਆ ਸੀ। ਪਰੰਤੂ ਨਿਮਨ ਕੱਲ੍ਹ ਸਰਕਾਰੀ ਜਗ੍ਹਾ ਤੇ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਨੂੰ ਮੁੜ ਤੋਂ ਸੁਰੂ ਕਰਨ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ ਹੋਏ ਨਗਰ ਕੌਂਸਲ ਦੀ ਟੀਮ ਵਲੋਂ ਅੱਜ ਨੂੰ ਇਸ ਅਣ-ਅਧਿਕਾਰਿਤ ਉਸਾਰੀ ਨੂੰ ਮੁੜ ਢਾਹ ਦਿੱਤਾ ਗਿਆ।
ਕਾਰਜ ਸਾਧਕ ਅਫ਼ਸਰ ਵਲੋਂ ਆਸ-ਪਾਸ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਭਵਿੱਖ ਵਿੱਚ ਕੋਈ ਵੀ ਅਣ-ਅਧਿਕਾਰਤ ਉਸਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤੋਂ ਸਥਾਨਕ ਸਰਕਾਰ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਨਕਸ਼ਾ ਪਾਸ ਕਰਵਾਉਣ ਉਪਰੰਤ ਹੀ ਉਸਾਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾਂ ਦੀ ਸੂਰਤ ਵਿੱਚ ਸਬੰਧਤ ਵਿਅਕਤੀ/ ਅਣ-ਅਧਿਕਾਰਤ ਉਸਾਰੀ-ਕਰਤਾ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ