Saturday, June 14, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

June 12, 2025 12:51 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ ਅਤੇ 15040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 102 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,982 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 93 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ