Tuesday, September 16, 2025

Chandigarh

ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

June 12, 2025 12:54 PM
SehajTimes

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2019-2020, 2022-2021 ਅਤੇ 2021-2022 ਦੌਰਾਨ ਪੈਦਾ ਹੋਇਆ ਮਾਲੀਆ 5825.38 ਕਰੋੜ ਸੀ। ਉਨ੍ਹਾਂ ਸੂਬਾ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਲ 2022-2023, 2023-2024 ਅਤੇ 2024-2025 ਦੌਰਾਨ 3212.11 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਗਿਆ ਹੈ, ਜੋ ਕਿ ਇੱਕ ਰਿਕਾਰਡ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਅਤੇ ਪੰਜਾਬ ਰੋਡਵੇਜ਼ ਨੇ ਸਾਲ 2019-2022 ਦੇ 1332.03 ਕਰੋੜ ਰੁਪਏ ਦੇ ਮੁਕਾਬਲੇ ਸਾਲ 2022-2025 ਦੇ ਤਿੰਨ ਸਾਲਾਂ ਦੌਰਾਨ 2323.21 ਕਰੋੜ ਰੁਪਏ ਦਾ ਵਾਧੂ ਮਾਲੀਆ ਇੱਕਤਰ ਕੀਤਾ ਹੈ ਜੋ ਕਿ 990.91 ਕਰੋੜ ਰੁਪਏ ਜ਼ਿਆਦਾ ਹੈ।

ਸ. ਭੁੱਲਰ ਨੇ ਦੱਸਿਆ ਕਿ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੇ ਸਾਲ 2019-2022 ਤੱਕ ਦੇ 1721.52 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਸਾਲ 2022-2025 ਦੌਰਾਨ 2894.15 ਕਰੋੜ ਦਾ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਸਾਲ 2022-2025 ਦਾ ਮਾਲੀਆ 1172.63 ਕਰੋੜ ਵੱਧ ਹੈ।

ਸ. ਭੁੱਲਰ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਇਹ ਪ੍ਰਭਾਵਸ਼ਾਲੀ ਵਾਧਾ ਵਿਭਾਗ ਦੀ ਆਪਣੇ ਮਾਲੀਆ ਸੰਗ੍ਰਹਿ ਵਿਧੀਆਂ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਰਬਪੱਖੀ ਵਿਕਾਸ ਦੀ ਦਿਸ਼ਾ ‘ਚ ਨਿਰੰਤਰ ਅੱਗੇ ਵਧ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ 3 ਸਾਲਾ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ