Saturday, June 14, 2025

Chandigarh

ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

June 12, 2025 01:51 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ।

ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਰਮ ਰੁੱਤ ਅਤੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੇ ਮੱਦੇਨਜ਼ਰ 17000 ਮੈਗਾਵਾਟ ਬਿਜਲੀ ਦਾ ਪਹਿਲਾ ਹੀ ਪ੍ਰਬੰਧ ਕੀਤਾ ਗਿਆ ਸੀ ਜਿਸ ਸਦਕਾ ਅੱਜ ਅਤੇ ਬੀਤੇ ਕੱਲ੍ਹ ਪੈਦਾ ਹੋਈ ਬਿਜਲੀ ਦੀ ਸਿਖਰਲੀ ਮੰਗ ਨੂੰ ਸੋਖਿਆ ਹੀ ਪੂਰਾ ਕੀਤਾ ਜਾ ਸਕਿਆ।

Have something to say? Post your comment

 

More in Chandigarh

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ