ਬਠਿੰਡਾ : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ਉਤੇ ਐਕਟਿਵ ਕਮਲ ਕੌਰ ਭਾਬੀ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।