Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Doaba

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

June 12, 2025 02:56 PM
SehajTimes

ਜਲੰਧਰ : ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
ਇਹ ਪ੍ਰਾਜੈਕਟ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ।
ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਨਵੀਆਂ ਖੇਡ ਸਹੂਲਤਾਂ ਭਾਰਤ ਦੀ ਖੇਡ ਰਾਜਧਾਨੀ ਵਜੋਂ ਜਲੰਧਰ ਨੂੰ ਮਿਲੇ ਦਰਜੇ ਨੂੰ ਹੋਰ ਮਜ਼ਬੂਤ ਕਰਨਗੀਆਂ। ਸਮਾਰਟ ਸਿਟੀ ਮਿਸ਼ਨ ਦੇ ਤਹਿਤ, ਬਰਲਟਨ ਪਾਰਕ ਨੂੰ ਇੱਕ ਵਿਆਪਕ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ। ਇਸ ਪ੍ਰੋਜੈਕਟ ਤਹਿਤ ਇੱਕ ਅਤਿ-ਆਧੁਨਿਕ ਕ੍ਰਿਕਟ ਮੈਦਾਨ ਸਮੇਤ ਵੱਖ-ਵੱਖ ਹੋਰ ਸਟੇਡੀਅਮ ਅਤੇ ਆਧੁਨਿਕ ਖੇਡ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਦੋ ਬਹੁ-ਮੰਤਵੀ ਸਟੇਡੀਅਮ ਵੀ ਵਿਕਸਤ ਕੀਤੇ ਜਾ ਰਹੇ ਹਨ ਜਿਹਨਾਂ ਵਿੱਚੋਂ ਇੱਕ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਬੈਡਮਿੰਟਨ ਅਤੇ ਕੁਸ਼ਤੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਦੂਜਾ ਵੇਟਲਿਫਟਿੰਗ, ਜੂਡੋ ਅਤੇ ਕਬੱਡੀ ਲਈ ਤਿਆਰ ਕੀਤਾ ਜਾ ਰਿਹਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਫੁੱਟਬਾਲ ਅਤੇ ਹਾਕੀ ਲਈ ਵੱਖਰੇ ਸਟੇਡੀਅਮ ਬਣਾਉਣ ਦੀ ਵੀ ਯੋਜਨਾ ਉਲੀਕੀ ਗਈ ਹੈ ਅਤੇ ਨਾਲ ਹੀ ਯੋਗਾ ਪ੍ਰੇਮੀਆਂ ਲਈ ਇੱਕ ਸਮਰਪਿਤ ਯੋਗਾ ਸ਼ੈੱਡ ਅਤੇ ਨੌਜਵਾਨ ਖਿਡਾਰੀਆਂ ਲਈ ਇੱਕ ਸਕੇਟਿੰਗ ਰਿੰਕ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਾਈਕਲਿੰਗ ਅਤੇ ਜੌਗਿੰਗ ਟਰੈਕ ਬਣਾਏ ਜਾਣਗੇ ਅਤੇ ਮੌਜੂਦਾ ਲਾਅਨ ਟੈਨਿਸ ਕੋਰਟਾਂ ਨੂੰ ਆਧੁਨਿਕ ਬਣਾਇਆ ਜਾਵੇਗਾ।
ਦੋਵਾਂ ਆਗੂਆਂ ਨੇ ਕਿਹਾ ਕਿ ਸਪੋਰਟਸ ਹੱਬ ਦੇ ਇੰਨਡੋਰ ਸਟੇਡੀਅਮ ਵਿੱਚ 500 ਦਰਸ਼ਕਾਂ ਅਤੇ ਆਊਟਡੋਰ ਵਿੱਚ 1,000 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਵਿੱਚ ਵਾਧਾ ਕਰਨ ਲਈ, ਇਸ ਸਹੂਲਤ ਵਿੱਚ ਕੈਫੇਟੇਰੀਆ, ਸ਼ਾਪਿੰਗ ਕੰਪਲੈਕਸ/ਵੈਂਡਿੰਗ ਜ਼ੋਨ, ਭਰੋਸੇਯੋਗ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਨਿਰਵਿਘਨ ਬਿਜਲੀ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਨੂੰ ਟ੍ਰਾਂਸਫਾਰਮਰਾਂ ਅਤੇ ਡੀ.ਜੀ. ਸੈੱਟਾਂ ਨਾਲ ਲੈਸ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਾਰਕ ਵਿੱਚ ਐਂਟਰੀ ਲਈ ਤਿੰਨ ਮੁੱਖ ਰਾਸਤਿਆਂ, ਸੁਚਾਰੂ ਆਵਾਜਾਈ ਪ੍ਰਬੰਧਨ ਲਈ ਟ੍ਰੈਫਿਕ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਸੁੰਦਰ ਲੈਂਡਸਕੇਪਿੰਗ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹੱਬ ਵਿੱਚ 200 ਤੋਂ ਵੱਧ ਚਾਰ-ਪਹੀਆ ਵਾਹਨਾਂ ਅਤੇ 150 ਤੋਂ ਵੱਧ ਦੋ-ਪਹੀਆ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਉਪਲੱਬਧ ਹੋਵੇਗੀ। ਜਲੰਧਰ ਦੀ ਅਮੀਰ ਖੇਡ ਵਿਰਾਸਤ ਨੂੰ ਉਜਾਗਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਸ਼ਹਿਰ ਨੂੰ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਵਰਗੀਆਂ ਸੰਸਥਾਵਾਂ ਦੇ ਕਾਰਨ ਵਿਸ਼ਵ ਪੱਧਰ 'ਤੇ ਜਾਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਤਿਆਰ ਕੀਤੀਆਂ ਜਾਂਦੀਆਂ ਫੁਟਬਾਲਾਂ, ਰਗਬੀ ਗੇਂਦਾਂ ਅਤੇ ਹੋਰ ਉਪਕਰਨ ਫੀਫਾ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਕਾਰੀ ਸਮਾਗਮਾਂ ਵਿੱਚ ਵਰਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦੁਨੀਆ ਭਰ ਦੇ ਚੋਟੀ ਦੇ ਕ੍ਰਿਕਟ ਖਿਡਾਰੀ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਦੀ ਵਰਤੋਂ ਕਰਦੇ ਹਨ ਅਤੇ ਪੰਜਾਬ ਦੀ ਖੇਡ ਪਰੰਪਰਾ ਇੱਥੋਂ ਸ਼ੁਰੂ ਹੋ ਕੇ ਇੱਥੋਂ ਹੀ ਨਵੀਆਂ ਬੁਲੰਦੀਆਂ ਤੱਕ ਗਈ ਹੈ। ਦੋਵਾਂ ਆਗੂਆਂ ਨੇ ਦਹੁਰਾਇਆ ਕਿ ਪੰਜਾਬ ਸਰਕਾਰ ਖੇਡ ਸੈਕਟਰ ਵਿੱਚ ਜਲੰਧਰ ਦੀ ਪ੍ਰਮੁੱਖਤਾ ਨੂੰ ਹੋਰ ਅੱਗੇ ਲੈ ਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਪ੍ਰੋਜੈਕਟ ਅਗਲੇ ਸਾਲ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

Have something to say? Post your comment

 

More in Doaba

ਐਸਡੀਐਮ ਹੁਸ਼ਿਆਰਪੁਰ ਕੰਪਲੈਕਸ 'ਚ ਪਟਵਾਰਖਾਨੇ ਨੂੰ ਜਾਂਦਾ ਰਾਹ ਬਣਿਆ ਬਰਸਾਤੀ ਚੋਅ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

 ਸੰਤ ਧਿਆਨ ਦਾਸ ਦੇ ਬਰਸੀ ਸਮਾਗਮ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੇ ਭਰੀ ਹਾਜਰੀ 

ਕਕਾਰ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਰੋਕਣਾ ਧਾਰਮਿਕ ਅਤੇ ਸਮਾਜਿਕ ਹੱਕਾਂ ਦਾ ਘਾਣ ਹੈ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਸੰਤ ਕੁਲਵੰਤ ਰਾਮ ਭਰੋਮਜ਼ਾਰਾ

ਮਾਮਲਾ ਸਿਵਲ ਜੱਜ ਪ੍ਰੀਖਿਆ 'ਚ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਨਾ ਬੈਠਣ ਦੇਣ ਦਾ

ਨੌਜਵਾਨਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਮਦਨ ਸ਼ੁਰੂ ਹੁੰਦੇ ਹੀ ਬੱਚਤ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ : ਪਰਮਜੀਤ ਸਚਦੇਵਾ

ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ ਵੱਲੋਂ ਆਈਟੀ 2.0 ਐਪਲੀਕੇਸ਼ਨ ਦੀ 4 ਅਗਸਤ ਤੋਂ ਹੋਵੇਗੀ ਸ਼ੁਰੂਆਤ

ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਹੋਣਹਾਰ  ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ

ਕਿਸਾਨਾਂ ਦੀਆ ਜਬਰੀ ਜ਼ਮੀਨਾਂ ਖੋਹਣ ਵਾਲਿਆਂ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ : ਲਾਲੀ ਬਾਜਵਾ