Wednesday, December 17, 2025

Chandigarh

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ 

June 12, 2025 05:00 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ 'ਸੀ ਐਮ ਦੀ ਯੋਗਸ਼ਾਲਾ' ਤਹਿਤ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਲੋਕਾਂ ਦੀ ਮੱਦਦ ਕਰਨਾ ਹੈ, ਜੋ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਇਸਦਾ ਉਦੇਸ਼ ਯੋਗਾ ਰਾਹੀਂ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ, ਤਾਂ ਜੋ ਉਹ ਇੱਕ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਜੀਅ ਸਕਣ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਇਹ ਕਲਾਸਾਂ ਰੋਜ਼ਾਨਾ ਸਵੇਰੇ 7:00 ਵਜੇ ਤੋਂ 8:00 ਵਜੇ ਤੱਕ ਸੈਕਟਰ-66 ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚ ਅਤੇ ਸ਼ਾਮ 4:00 ਵਜੇ ਤੋਂ 5:00 ਵਜੇ ਤੱਕ ਮੁੜ-ਵਸੇਬਾ ਕੇਂਦਰ ਵਿੱਚ ਲਗਾਈਆਂ ਜਾ ਰਹੀਆਂ ਹਨ। ਇਹ ਕਲਾਸਾਂ ਯੋਗ ਇੰਸਟ੍ਰਕਟਰ ਪੁਲਕਿਤ ਦੁਆਰਾ ਚਲਾਈਆਂ ਜਾ ਰਹੀਆਂ ਹਨ।

      ਪ੍ਰਤਿਮਾ ਡਾਵਰ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਵੱਡੀ ਗਿਣਤੀ ਨੌਜਵਾਨ ਇਨ੍ਹਾਂ ਕਲਾਸਾਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਨਿਯਮਿਤ ਤੌਰ 'ਤੇ ਯੋਗਾ ਅਭਿਆਸ ਕਰਕੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਲਾਭ ਹੋ ਰਿਹਾ ਹੈ। ਫੀਡਬੈਕ ਦੌਰਾਨ, ਭਾਗੀਦਾਰਾਂ ਨੇ ਕਿਹਾ ਕਿ ਯੋਗਾ ਕਰਨ ਨਾਲ ਉਹ ਮਾਨਸਿਕ ਸ਼ਾਂਤੀ, ਆਤਮ-ਵਿਸ਼ਵਾਸ ਅਤੇ ਹਾਂ-ਪੱਖੀ ਊਰਜਾ ਦਾ ਅਨੁਭਵ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ, ਨਸ਼ਾ ਛੁਡਾਊ ਕੇਂਦਰ ਛੱਡਣ ਤੋਂ ਬਾਅਦ ਵੀ, ਉਹ 'ਸੀ ਐਮ ਦੀ ਯੋਗਸ਼ਾਲਾ'  ਤਹਿਤ ਆਪਣੇ ਆਲੇ ਦੁਆਲੇ ਆਯੋਜਿਤ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਣਗੇ ਅਤੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਸਥਾਈ ਹਿੱਸਾ ਬਣਾਉਣਗੇ।

ਭਾਗੀਦਾਰਾਂ ਨੇ ਇਸ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਮੁਹਿੰਮ ਯਕੀਨੀ ਤੌਰ 'ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ।

ਇਹ ਪਹਿਲ ਨਾ ਸਿਰਫ਼ ਨਸ਼ੇ ਦੀ ਆਦਤ ਤੋਂ ਪੀੜਤ ਲੋਕਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਬਲਕਿ ਪੂਰੇ ਪੰਜਾਬ ਵਿੱਚ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖਣ ਵੱਲ ਇੱਕ ਮਜ਼ਬੂਤ ਯਤਨ ਵੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ