Sunday, November 02, 2025

Malwa

ਕਾਂਗਰਸ ਕੋਆਰਡੀਨੇਟਰ ਧੂਰਾ ਦੀ ਨਿਯੁਕਤੀ ਦਾ ਸਵਾਗਤ 

June 12, 2025 05:16 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਬੇਸ਼ੱਕ ਅਜੇ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਡੇਢ਼ ਸਾਲ ਤੋਂ ਵੀ ਵਧੇਰੇ ਸਮਾਂ ਬਾਕੀ ਹੈ ਲੇਕਿਨ ਰਾਜਨੀਤਕ ਪਾਰਟੀਆਂ ਨੇ ਅੰਦਰ ਖਾਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਇਸੇ ਦੇ ਚਲਦਿਆਂ ਗੁਰਪਿਆਰ ਸਿੰਘ ਧੂਰਾ ਨੂੰ ਸੁਨਾਮ ਵਿਧਾਨ ਸਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੁਨਾਮ ਹਲਕੇ ਦੇ ਨਿਯੁਕਤ ਕੀਤੇ ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ ਦੀ ਨਿਯੁਕਤੀ ਦਾ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਮਲਕੀਤ ਸਿੰਘ ਥਿੰਦ, ਇੰਦਰਜੀਤ ਸਿੰਘ ਕੰਬੋਜ, ਵਿਕਰਾਂਤ ਸਰਮਾ, ਹਰਜੋਤ ਸਿੰਘ ਹਾਂਡਾ, ਬਲਦੇਵ ਕ੍ਰਿਸ਼ਨ, ਜਸਵੰਤ ਸਿੰਘ ਭੰਮ, ਬਲਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬੀਰ ਕਲਾਂ, ਕਰਮਜੀਤ ਕੌਰ ਮਾਡਲ ਟਾਊਨ, ਗੁਰਚਰਨ ਸਿੰਘ ਸਾਬਕਾ ਸਰਪੰਚ ਮਾਡਲ ਟਾਊਨ, ਮਲਕੀਤ ਸਿੰਘ ਤੋਲਾਵਾਲ, ਅਵਤਾਰ ਸਿੰਘ ਤਾਰੀ ਪ੍ਰਧਾਨ, ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਨਵ ਨਿਯੁਕਤ ਹਲਕਾ ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ ਦੀ ਅਗਵਾਈ ਹੇਠ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਯਤਨ ਕਰਨਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ਦੇਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਡੋਬ ਦਿੱਤਾ ਹੈ ਅਕਾਲੀ ਦਲ ਅਤੇ ਭਾਜਪਾ ਆਪਣੀ ਖੋਹੀ ਹੋਈ ਰਾਜਸੀ ਸ਼ਕਤੀ ਨੂੰ ਇਕੱਠਾ ਕਰਨ ਵਿੱਚ ਲੱਗੇ ਹੋਏ ਹਨ। ਪੰਜਾਬ ਦੀ ਜਨਤਾ ਸੂਬੇ ਦੀ ਭਲਾਈ ਲਈ ਸਿਰਫ ਕਾਂਗਰਸ ਤੇ ਟੇਕ ਰੱਖ ਰਹੀ ਹੈ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ