ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਨਿੱਜੀ ਚੈਨਲ ਤੋਂ ਜਵਾਬ ਮੰਗਿਆ ਹੈ। ਜਿਸ ਨੂੰ ਲੈ ਕੇ ਅਦਾਲਤ ਨੇ ਨਿੱਜੀ ਚੈੱਨਲ ਨੂੰ ਸਮਾਂ ਦਿੱਤਾ ਹੈ ਅਤੇ 16 ਜੂਨ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਨਿੱਜੀ ਚੈਨਲ ਦੁਆਰਾ ਤਿਆਰ ਕੀਤੀ ਗਈ ਹੈ। 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਡਾਕਿਉਮੈਂਟਰੀ ਦੇ ਦੋ ਐਪੀਸੋਡ ਜਾਰੀ ਕੀਤੇ ਸਨ। ਇਸਨੂੰ ਪਹਿਲਾਂ ਮੁੰਬਈ ਵਿੱਚ ਦਿਖਾਇਆ ਜਾਣਾ ਸੀ। ਜਿਵੇਂ ਹੀ ਸਿੱਧੂ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ ਉਨ੍ਹਾਂ ਨੇ ਇਸ ‘ਤੇ ਇਤਰਾਜ਼ ਜਤਾਇਆ।