Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ

June 12, 2025 05:40 PM
SehajTimes

ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼, ਫਸਲਾਂ ਵਿੱਚ ਬੀਮਾਰੀਆਂ ਦੀ ਪਛਾਣ ਲਈ ਡੋਨ ਅਧਾਰਤ ਪਾਇਲਟ ਪ੍ਰੋਜੈਕਟ ਤਿਆਰ ਕਰਨ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਡ੍ਰੋਨ ਇਮੇਜਿੰਗ ਅਤੇ ਇੰਫ਼ਾਰਮੇਸ਼ਨ ਸਰਵਿਸੇਜ਼ ਆਫ਼ ਹਰਿਆਣਾ ਲਿਮਿਟੇਡ ਬੋਰਡ ਆਫ਼ ਡਾਇਰੈਕਟਰਸ ਦੀ ਮੀਟਿੰਗ ਪ੍ਰਬੰਧਿਤ ਹੋਈ, ਜਿਸ ਵਿੱਚ ਸੂਬੇ ਵਿੱਚ ਡੋਨ ਤਕਨਾਲੋਜੀ ਦੇ ਵੱਖ ਵੱਖ ਉਪਯੋਗਾਂ ਨੂੰ ਲੈਅ ਕੇ ਕਈ ਮਹੱਤਵਪੂਰਨ ਫੈਸਲੇ ਕੀਤੇ ਗਏ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਫਸਲ ਦੀ ਸਿਹਤ ਦੀ ਨਿਗਰਾਨੀ ਅਤੇ ਬੀਮਾਰੀਆਂ ਦੀ ਪਛਾਣ ਲਈ ਪਾਇਲਟ ਪ੍ਰੋਜੈਕਟ ਵੱਜੋਂ ਡੋ੍ਰਨ ਦਾ ਉਪਯੋਗ ਕੀਤਾ ਜਾਵੇ। ਇਸ ਨਾਲ ਕਿਸਾਨਾਂ ਨੂੰ ਸਮੇ 'ਤੇ ਜਾਣਕਾਰੀ ਮੁਹੱਈਆ ਕਰਾ ਕੇ ਫਸਲ ਨੁਕਸਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਪਾਇਲਟ ਪੜਾਅ ਵਿੱਚ ਆਲੂ, ਚਨਾ, ਕਪਾਹ, ਝੋਨਾ ਅਤੇ ਸਬਜਿਆਂ ਜਿਹੀ ਫਸਲਾਂ ਨੂੰ ਸ਼ਾਮਲ ਕੀਤਾ ਜਾਵੇ, ਜਿਨ੍ਹਾਂ ਵਿੱਚ ਆਮਤੌਰ 'ਤੇ ਬੀਮਾਰੀਆਂ ਦੀ ਸੰਭਾਵਨਾ ਵੱਧ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਪੈਦਾਵਾਰ ਵਿੱਚ ਸੁਧਾਰ ਹੋਵੇਗਾ ਅਤੇ ਫਸਲਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਡ੍ਰੋਨ ਦੀਦੀ ਯੋਜਨਾ ਤਹਿਤ ਸੂਬੇ ਵਿੱਚ 5,000 ਮਹਿਲਾਵਾਂ ਨੂੰ ਡੋ੍ਰਨ ਤਕਨੀਕ ਦੀ ਸਿਖਲਾਈ ਦੇਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਦ੍ਰਿਸ਼ਾ ਦੇ ਅਧਿਕਾਰੀਆਂ ਨੂੰ ਅਗਲੀ ਇੱਕ ਤਿਮਾਹੀ ਵਿੱਚ ਲਗਭਗ 500 ਮਹਿਲਾਵਾਂ ਨੂੰ ਸਿਖਲਾਈ ਦੇਣ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਹ ਪਹਿਲ ਮਹਿਲਾਵਾਂ ਨੂੰ ਤਕਨੀਕੀ ਰੂਪ ਨਾਲ ਸਸ਼ਕਤ ਬਣਾ ਕੇ ਉਨ੍ਹਾਂ ਨੂੰ ਸਵੈ-ਰੁਜਗਾਰ ਦੇ ਮੌਕੇ ਪ੍ਰਦਾਨ ਕਰੇਗੀ।

ਕੁਦਰਤੀ ਖੇਤੀ ਨੂੰ ਮਿਲੇਗਾ ਪ੍ਰੋਤਸਾਹਨ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਡੋ੍ਰਨ ਤਕਨੀਕ ਦਾ ਉਪਯੋਗ ਕੁਦਰਤੀ ਖੇਤੀ, ਵਿਸ਼ੇਸ਼ ਤੌਰ 'ਤੇ ਜੀਵ ਅਮ੍ਰਿਤ ਦੇ ਛਿੜਕਾਓ ਲਈ ਕੀਤਾ ਜਾਵੇ। ਇਸ ਦੇ ਲਈ ਕਿਸਾਨਾਂ ਨੂੰ ਵੀ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਆਧੁਨਿਕ ਤਕਨਾਲੋਜ਼ੀ ਨਾਲ ਵਾਤਾਵਰਣ ਅਨੁਕੂਲ ਖੇਤੀ ਵੱਲ ਵੱਧ ਸਕਣ।

ਦ੍ਰਿਸ਼ਾ ਦੇ ਸੀਈਓ ਸ੍ਰੀ ਫੂਲ ਕੁਮਾਰ ਨੇ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਕਿ ਦ੍ਰਿਸ਼ਾ ਵੱਲੋਂ ਐਚਟੀ ਪਾਵਰ ਲਾਇਨ ਜਾਂਚ, ਲਾਰਜ ਸਕੇਲ ਮੈਪਿੰਗ, ਆਪਦਾ ਪ੍ਰਬੰਧਨ, ਟ੍ਰਾਂਸਪੋਰਟ ਪ੍ਰਬੰਧਨ ਨਿਗਰਾਨੀ, ਗੈਰ-ਕਾਨੂੰਨੀ ਮਾਈਨਿੰਗ ਨਿਗਰਾਨੀ ਅਤੇ ਫਸਲ ਸਿਹਤ ਨਿਗਰਾਨੀ ਜਿਹੀ ਗਤੀਵਿਧੀਆਂ ਸੰਚਾਲਿਤ ਕੀਤੀ ਜਾ ਰਹੀਆਂ ਹਨ। ਲਾਰਜ ਸਕੇਲ ਮੈਪਿੰਗ ਪੋ੍ਰਜੈਕਟ ਤਹਿਤ 6100 ਸਕਵੇਅਰ ਕਿਲ੍ਹੋਮੀਟਰ ਤੋਂ ਵੱਧ ਏਰਿਆ ਨੂੰ ਕਵਰ ਕੀਤਾ ਜਾ ਚੁੱਕਾ ਹੈ। ਹੁਣ ਤੱਕ 21 ਐਚਟੀ ਪਾਵਰ ਲਾਇਨਾਂ ਦੇ 680 ਕਿਲ੍ਹੋਮੀਟਰ ਖੇਤਰ ਦੀ ਸਫਲ ਜਾਂਚ ਕੀਤੀ ਗਈ ਹੈ ਅਤੇ ਸਮਾਂ ਰਹਿੰਦੇ ਕਈ ਤਕਨੀਕੀ ਖਾਮਿਆਂ ਦੀ ਪਛਾਣ ਕਰ ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ। ਕਿਸਾਨਾਂ ਲਈ ਚਲ ਰਹੇ ਸਿਖਲਾਈ ਪੋ੍ਰਗਰਾਮ ਤਹਿਤ ਹੁਣ ਤੱਕ 135 ਕਿਸਾਨਾਂ ਨੂੰ ਟ੍ਰੇਂਡ ਕੀਤਾ ਜਾ ਚੁੱਕਾ ਹੈ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਯੂਏਵੀ ਉੜਾਨ ਸਿਖਲਾਈ ਪ੍ਰਦਾਨ ਕਰਨ ਲਈ ਕਰਨਾਲ ਵਿੱਚ ਰਿਮੋਟ ਪਾਇਲਟ ਸਿਖਲਾਈ ਸੰਗਠਨ ਵਿੱਚ ਲਗਭਗ 243 ਉੱਮੀਦਵਾਰਾਂ ਨੂੰ ਟ੍ਰੇਨਿੰਗ ਪ੍ਰਦਾਨ ਕੀਤੀ ਗਈ ਹੈ। ਮਾਲ ਵਿਭਾਗ ਤੋਂ ਇਲਾਵਾ ਸ਼ਹਿਰੀ ਸਥਾਨਕ ਸੰਸਥਾਵਾਂ, ਬਿਜਲੀ, ਆਪਦਾ ਪ੍ਰਬੰਧਨ, ਮਾਈਨਿੰਗ, ਵਨ, ਟ੍ਰਾਂਸਪੋਰਟ, ਨਗਰ ਅਤੇ ਪਿੰਡ ਨਿਯੋਜਨ ਅਤੇ ਖੇਤੀਬਾੜੀ ਜਿਹੇ ਹੋਰ ਵਿਭਾਗਾਂ ਵਿੱਚ ਵੀ ਡੋ੍ਰਨ ਦਾ ਉਪਯੋਗ ਯਕੀਨੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਭਵਿੱਖ ਦੀ ਕਾਰਜ ਯੋਜਨਾ ਸਾਂਝਾ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੀ ਲੋੜਾਂ ਅਨੁਸਾਰ ਡੋ੍ਰਨ ਦਾ ਉਪਯੋਗ ਕਰ ਗੈਰ-ਕਾਨੂੰਨੀ ਮਾਈਨਿੰਗ, ਆਪਦਾ ਪ੍ਰਬੰਧਨ, ਟ੍ਰਾਂਸਪੋਰਟ ਨਿਗਰਾਨੀ ਦੀ ਪਛਾਣ ਜਿਹੀ ਖੇਤਰਾਂ ਵਿੱਚ ਕੰਮ ਨੂੰ ਵਿਸਥਾਰ ਲਗਾਤਾਰ ਦੇਣ ਦੀ ਦ੍ਰਿਸ਼ਾ ਦੀ ਯੋਜਨਾ ਹੈ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ, ਨਗਰ ਅਤੇ ਪਿੰਡ ਨਿਯੋਜਨ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ ਸਿੰਘ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਸੂਚਨਾ, ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾੰਡੁਰੰਗ ਅਤੇ ਲੈਫ਼ਟਿਨੇਂਟ ਜਨਰਲ ਗਿਰਿਸ਼ ਕੁਮਾਰ ਸਮੇਤ ਦ੍ਰਿਸ਼ਾ ਦੇ ਵਧੀਕ ਮੈਂਬਰ ਵੀ ਮੌਜ਼ੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ