ਅਹਿਮਦਾਬਾਦ : ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ। ਇਸ ਵਿੱਚ ਪੰਜਾਬ BJP ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਮੌਤ ਹੋ ਗਈ। ਉਹ 3 ਸਾਲ ਤੱਕ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਰਹੇ। ਉਨ੍ਹਾਂ ਨੇ 3 ਦਿਨ ਪਹਿਲਾਂ ਲੁਧਿਆਣਾ ਦੇ ਪੱਛਮੀ ਹਲਕੇ ਦੀ ਉਪ ਚੋਣ ਵਿੱਚ ਪਾਰਟੀ ਉਮੀਦਵਾਰ ਜੀਵਨ ਗੁਪਤਾ ਲਈ ਪ੍ਰਚਾਰ ਕੀਤਾ ਸੀ। ਭਾਜਪਾ ਆਗੂ ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਛੱਡਣ ਆਏ ਸਨ।