Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਜਪਾ ਆਗੂਆਂ ਨੇ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟਾਇਆ 

June 12, 2025 08:03 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਯਾਤਰੂਆਂ ਦੀ ਮੌਤ ਤੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਡਾਕਟਰ ਜਗਮਹਿੰਦਰ ਸੈਣੀ ਅਤੇ ਟਕਸਾਲੀ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਵਾਪਰੀ ਅਣਹੋਣੀ ਘਟਨਾ ਨੇ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਕਤ ਹਾਦਸੇ 'ਵਿੱਚ ਭਾਜਪਾ ਦੇ ਸੀਨੀਅਰ ਆਗੂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਣੀ ਦੀ ਮੌਤ ਨਾਲ ਪਾਰਟੀ ਲਈ ਵੱਡਾ ਘਾਟਾ ਪਿਆ ਹੈ। ਭਾਜਪਾ ਆਗੂਆਂ ਨੇ ਦੱਸਿਆ ਕਿ ਸਾਬਕਾ ਮੁੱਖ ਵਿਜੇ ਰੁਪਾਣੀ ਪੰਜਾਬ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਦ੍ਰਿੜਤਾ ਨਾਲ ਕੰਮ ਕਰ ਰਹੇ ਸਨ। ਸੂਬੇ ਦੇ ਹਰ ਇੱਕ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਹੋਕਾ ਦੇ ਰਹੇ ਸਨ। ਭਾਜਪਾ ਆਗੂਆਂ ਨੇ ਕਿਹਾ ਇਸ ਦੁਖਦਾਈ ਘਟਨਾ ਵਿੱਚ ਵੱਡੀ ਗਿਣਤੀ ਵਿੱਚ ਹੋਰ ਯਾਤਰੀ ਵੀ ਅਕਾਲ ਚਲਾਣਾ ਕਰ ਗਏ ਹਨ। ਦੱਸਣਯੋਗ ਹੈ ਕਿ ਭਾਜਪਾ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ਼ ਵਿਜੇ ਰੁਪਾਣੀ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਤੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਗਏ ਸਨ। 

Have something to say? Post your comment