Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

June 13, 2025 11:49 AM
SehajTimes

ਅੰਮ੍ਰਿਤਸਰ : ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI 171 ਦੇ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਨੂੰ ਗਹਿਰਾ ਸਦਮਾ ਦੇਣ ਵਾਲਾ ਹੈ, ਸਾਡੀਆਂ ਭਾਵਨਾਵਾਂ ਪੀੜਤਾਂ ਦੇ ਪਰਿਵਾਰਾਂ ਅਤੇ ਅਜ਼ੀਜ਼ਾਂ ਨਾਲ ਹਨ। ਉਨ੍ਹਾਂ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਸਮੇਤ ਇਸ ਦੁਖਦਾਈ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਸਾਰੇ ਯਾਤਰੀਆਂ ਅਤੇ ਹਾਦਸੇ ਦੀ ਲਪੇਟ ’ਚ ਆਏ ਸਥਾਨਕ ਮੈਡੀਕਲ ਕਾਲਜ ਦੇ ਡਾਕਟਰਾਂ ਦੇ ਰਿਹਾਇਸ਼ੀ ਅਤੇ ਹੋਸਟਲ ਇਮਾਰਤ ਵਿੱਚ ਮੌਜੂਦ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਣ ਅਤੇ ਪੀੜਤਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਇਸ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ