Tuesday, September 16, 2025

Malwa

ਸੁਨਾਮ ਆਈ ਟੀ ਆਈ 'ਚ ਕਰਵਾਏ ਹੁਨਰ ਮੁਕਾਬਲੇ 

June 13, 2025 05:43 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਸੁਨਾਮ ਵਿਖੇ ਸਿਖਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਚਾਰ ਜ਼ਿਲਿਆਂ ਬਰਨਾਲਾ, ਮਲੇਰਕੋਟਲਾ, ਮਾਨਸਾ ਅਤੇ ਸੰਗਰੂਰ ਦੇ ਸਿੱਖਿਆਰਥੀਆਂ ਨੇ ਭਾਗ ਲਿਆ। ਵੱਖ ਵੱਖ ਟਰੇਡਾਂ ਵਿੱਚੋਂ ਪਹਿਲੇ ਅਤੇ ਦੂਜੇ ਸਥਾਨ ਤੇ ਆਏ ਸਿਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਤਕਸੀਮ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਆਈ ਐਮ ਸੀ ਚੇਅਰਮੈਨ ਸੁਰਜੀਤ ਸਿੰਘ ਗਹੀਰ, ਗਹੀਰ ਇੰਡਸਟਰੀ ਲਿਮ, ਅਤੇ ਸੁਖਵਿੰਦਰ ਸਿੰਘ ਜਸਵੰਤ ਐਗਰੋ ਨੇ ਸ਼ਿਰਕਤ ਕੀਤੀ। ਸਟੇਜ ਦੀ ਭੂਮਿਕਾ ਸੰਸਥਾ ਦੇ ਸੀਨੀਅਰ ਫੈਕਲਟੀ ਕਮਲਜੀਤ ਸਿੰਘ ਦੁਆਰਾ ਨਿਭਾਈ ਗਈ। ਸੰਸਥਾ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੁਆਰਾ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਮੁਕਾਬਲੇ  ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਸਰਕਾਰੀ ਆਈਟੀਆਈ ਢੈਪਈ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਦੁਆਰਾ ਸਕਿੱਲ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਉਪਰੰਤ ਮੁੱਖ ਮਹਿਮਾਨ ਸੁਰਜੀਤ ਸਿੰਘ ਗਹੀਰ ਦੁਆਰਾ ਸਿੱਖਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਇਨਾਮਾਂ ਦੀ ਵੰਡ ਕੀਤੀ ਗਈ। ਸੰਸਥਾ ਦੇ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਮੁਲਕ ਅਤੇ ਸੂਬੇ ਦੀ ਤਰੱਕੀ ਲਈ ਮਨੁੱਖ ਦਾ ਹੁਨਰਮੰਦ ਹੋਣਾ ਜ਼ਰੂਰੀ ਹੈ। ਇਸ ਮੌਕੇ ਰੋਟਰੀ ਕਲੱਬ ਸੁਨਾਮ ਦੇ ਸਾਬਕਾ ਪ੍ਰਧਾਨ ਅਨਿਲ ਜੁਨੇਜਾ ਤੋਂ ਇਲਾਵਾ ਵਿਨੋਦ ਕੁਮਾਰ, ਅਮਨਪ੍ਰੀਤ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਹਰਮੀਤ ਸਿੰਘ, ਨਾਇਬ ਸਿੰਘ, ਅਸ਼ਵਨੀ ਕੁਮਾਰ, ਜਸਵਿੰਦਰ ਸਿੰਘ, ਵੀਰਪਾਲ ਸਿੰਘ, ਦੀਪਕ ਕੁਮਾਰ, ਰੋਬਿਨ ਸਿੰਘ, ਚਰਨ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ