Tuesday, September 16, 2025

Malwa

ਅਹਿਮਦਾਬਾਦ 'ਚ ਏਅਰ ਹਾਦਸਾ ਗ੍ਰਸਤ ਮਾਮਲੇ ਵਿੱਚ ਏਅਰ ਇੰਡੀਆ ਕੰਪਨੀ" ਅਤੇ ਕੇਂਦਰੀ ਆਵਾਜਾਈ ਮੰਤਰੀ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਨ : ਪ੍ਰੋ. ਬਡੂੰਗਰ

June 13, 2025 05:59 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਅਹਿਮਦਾਬਾਦ 'ਚ ਵੀਰਵਾਰ ਨੂੰ ਏਅਰ ਇੰਡੀਆ ਦੇ ਹਾਦਸਾ ਗ੍ਰਸਤ ਹੋਏ ਜਹਾਜ਼ ਹਾਦਸੇ ਵਿੱਚ ਮਾਰੇ ਗਏ ਯਾਤਰੂਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜਹਾਰ ਤੇ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋਏ 

ਯਾਤਰੂਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਇਹ ਅਤੀ ਦੁੱਖਦਾਇਕ ਘਟਨਾ ਹੋਈ ਹੈ ਤੇ ਦੇਸ਼ ਵਿੱਚ ਰੇਲਵੇ ਤੇ ਸੜਕੀ ਹਾਸਿਆਂ ਵਿੱਚ ਬਹੁਤ ਜਾਨਾਂ ਅਜਾਈ ਜਾ ਰਹੀਆਂ ਹਨ । 
ਉਹਨਾਂ ਕਿਹਾ ਕਿ ਜਹਾਜਾਂ ਦੀ ਨਾਮਵਰ "ਏਅਰ ਇੰਡੀਆ ਕੰਪਨੀ" ਅਤੇ ਕੇਂਦਰੀ ਸ਼ਹਿਰੀ ਆਵਾਜਾਈ ਮੰਤਰੀ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਨਾ ਚਾਹੀਦਾ ਹੈ, ਤਾਂ ਜੋ ਮੁੜ ਕੇ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਨ ਤੇ ਕੀਮਤੀ ਅਜਾਈ ਜਾਨਾ ਨਾ ਜਾ ਸਕਣ। ਉਨ੍ਹਾਂ ਕਿਹਾ ਕਿ  ਅਹਿਮਦਾਬਾਦ ਵਿੱਚ ਵਾਪਰੇ ਜਹਾਜੀ ਹਾਦਸੇ ਵਿੱਚ ਜਿੱਥੇ ਕਈ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਣ ਦਾ ਮਾਮਲਾ ਆਇਆ ਹੈ, ਉੱਥੇ ਹੀ ਹੋਰ ਦੁੱਖਦਾਈ ਦੁੱਖਦਾਈ ਗੱਲ ਇਹ ਹੈ ਕਿ ਇਹ ਜਹਾਜ ਕ੍ਰੈਸ਼ ਕਰਨ ਤੋਂ ਬਾਅਦ ਜਿਸ ਮੈਡੀਕਲ ਕਾਲਜ ਦੇ ਹੋਸਟਲ 'ਤੇ ਡਿੱਗਿਆ ਸੀ ਉੱਥੇ ਵੀ ਮੌਜੂਦ 56 ਲੋਕਾਂ ਦੀ ਜਾਨ ਅਜਾਈ ਹੀ ਚਲੀ ਗਈ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ