Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

June 13, 2025 07:24 PM
SehajTimes

ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਿਲਿਵਰੀ ਲਈ ਤਾਲਮੇਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ, ਪਾਕ ਅਧਾਰਤ ਸਮਗਲਰ ਨਾਲ ਮਿਲ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜਮ ਗੁਰਭੇਜ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫੀਆ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਹੈਰੋਇਨ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਕੂਟਰ ਫੈਸੀਨੋ ਐਸ, ਜੋ ਕਿ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 157, ਮਿਤੀ 11.06.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ