Saturday, June 14, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

June 13, 2025 07:39 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਤੋਂ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ 

ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.