Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਲਈ ਇੱਕ ਹੋਰ ਤੀਰ ਛੱਡਿਆ, ਕੀਤੇ ਸਮਝੌਤੇ

June 02, 2021 01:05 PM
SehajTimes

ਨਵੀਂ ਦਿੱਲੀ: ਭਾਰਤ ਦੇ ਕਿਸਾਨ ਜਿਨ੍ਹਾ ਵਿਚ ਜਿ਼ਆਦਤਰ ਪੰਜਾਬ ਦੇ ਕਿਸਾਨ ਹਨ, ਪਿਛਲੇ 6 ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਭਾਰਤ ਦੀ ਰਾਜਧਾਨੀ ਦੀ ਸਰਹੱਦ ਉਤੇ ਡਟੇ ਹੋਏ ਹਨ, ਪਰ ਹਾਲੇ ਤਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਤਾਂ ਦਿਤਾ ਨਹੀਂ ਗਿਆ ਸਗੋਂ ਕੇਂਦਰੀ ਮੰਤਰੀ ਹੋਰ ਕਿਸਾਨੀ ਸੁਧਾਰਾਂ ਦੀਆਂ ਗੱਲਾਂ ਕਰ ਰਹੇ ਹਨ। ਦਰਅਸਲ ਅੱਜ ਖੇਤੀਬਾੜੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਆਤਮ ਨਿਰਭਰ ਤੇ ਡਿਜ਼ੀਟਲ ਭਾਰਤ ਦਾ ਸੁਪਨਾ ਸਿਰਫ਼ ਖੇਤੀਬਾੜੀ ਸੈਕਟਰ ਨੂੰ ਨਾਲ ਲੈ ਕੇ ਹੀ ਸਾਕਾਰ ਕੀਤਾ ਜਾਵੇਗਾ। ਖੇਤੀਬਾੜੀ ਮੰਤਰਾਲੇ ਨੇ ਕਿਸਾਨਾਂ ਨਾਲ ਸਬੰਧਤ ਮਾਮਲਿਆਂ ਲਈ ਚਾਰ ਨਿਜੀ ਸੰਸਥਾਵਾਂ ਨਾਲ ਸਮਝੌਤਾ ਕੀਤਾ ਹੈ। ਇਨ੍ਹਾਂ 'ਚ ਕੰਪਨੀ ਐਮਾਜ਼ੋਨ ਵੈੱਬ ਸਰਵਿਸਿਜ਼, ਈਐਸਆਰਆਈ ਇੰਡੀਆ ਪ੍ਰਾਈਵੇਟ ਲਿਮਟਿਡ, ਐਗਰੀ ਬਾਜ਼ਾਰ ਇੰਡੀਆ ਪ੍ਰਾਈਵੇਟ ਲਿਮਟਿਡ ਤੇ ਬਾਬਾ ਰਾਮਦੇਵ ਨਾਲ ਜੁੜੀ ਸੰਸਥਾ ਪਤੰਜਲੀ ਜੈਵ ਇੰਸਟੀਚਿਊਟ ਸ਼ਾਮਲ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਾਜ਼ਰੀ ਵਿੱਚ ਇਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਮਝੌਤਾ ਹੋਇਆ। ਇਹ ਅਦਾਰਿਆਂ ਨਾਲ ਇੱਕ ਸਾਲ ਲਈ ਸਮਝੌਤਾ ਕੀਤਾ ਗਿਆ ਹੈ। ਇਸ ਦਾ ਉਦੇਸ਼ ਕਿਸਾਨਾਂ ਲਈ ਡਾਟਾਬੇਸ ਦੀ ਵਰਤੋਂ ਕਰਕੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨਾ ਹੈ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਦੇਸ਼ ਦੇ ਤਿੰਨ ਜ਼ਿਲ੍ਹਿਆਂ 'ਚ ਖੇਤੀਬਾੜੀ ਪ੍ਰਬੰਧਨ ਤੇ ਕਿਸਾਨ ਸੇਵਾ ਦੇ ਖੇਤਰ 'ਚ ਕੰਮ ਕਰਨ ਲਈ ਇੱਕ ਸਮਝੌਤਾ ਹਸਤਾਖਰ ਹੋਇਆ ਹੈ। ਇਨ੍ਹਾਂ 'ਚ ਉੱਤਰਾਖੰਡ ਦਾ ਹਰਿਦੁਆਰ, ਉੱਤਰ ਪ੍ਰਦੇਸ਼ ਦਾ ਹਮੀਰਪੁਰ ਤੇ ਮੱਧ ਪ੍ਰਦੇਸ਼ ਦਾ ਮੋਰੈਨਾ ਜ਼ਿਲ੍ਹਾ ਸ਼ਾਮਲ ਹੈ।
ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਕਿਸਾਨੀ ਦਾ ਡਾਟਾਬੇਸ ਤਿਆਰ ਕਰ ਰਿਹਾ ਹੈ। ਹੁਣ ਤਕ ਲਗਪਗ 5 ਕਰੋੜ ਕਿਸਾਨਾਂ ਦੇ ਵੇਰਵਿਆਂ ਦਾ ਡਾਟਾਬੇਸ ਤਿਆਰ ਕੀਤਾ ਗਿਆ ਹੈ। ਇਸ ਡਾਟਾਬੇਸ ਰਾਹੀਂ ਵੱਖੋ-ਵੱਖਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਖੇਤੀ ਸੈਕਟਰ ਲਈ ਇਕ ਡਿਜ਼ੀਟਲ ਈਕੋ-ਸਿਸਟਮ ਬਣਾਈ ਜਾ ਸਕੇ। ਇਸ ਡਾਟਾਬੇਸ ਨੂੰ ਦੇਸ਼ ਭਰ ਦੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਨਾਲ ਜੋੜਨ ਦੀ ਯੋਜਨਾ ਹੈ ਤਾਂ ਜੋ ਕਿਸਾਨਾਂ ਨੂੰ ਵਿਲੱਖਣ ਕਿਸਾਨੀ ਆਈਡੀ ਜਾਰੀ ਕੀਤੀ ਜਾ ਸਕੇ। 

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ