Tuesday, September 16, 2025

Malwa

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ

June 13, 2025 08:00 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਦੋ ਵਿਦਿਆਰਥਣਾਂ ਨੂੰ ਸਪੀਕਰ ਵਿਧਾਨ ਸਭਾ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣ ਉੱਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸਨਮਾਨਿਤ ਕੀਤਾ ਗਿਆ। ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਦਸਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗੁਰਜੋਤ ਕੌਰ ਅਤੇ ਜਸਲੀਨ ਕੌਰ ਨੇ ਕ੍ਰਮਵਾਰ 96.92% ਅਤੇ 96.62% ਅੰਕ ਹਾਸਿਲ ਕਰ ਕੇ ਪੰਜਾਬ ਮੈਰਿਟ ਵਿੱਚ ਕ੍ਰਮਾਂਕ 20 ਅਤੇ 22 ਉੱਤੇ ਆਪਣਾ ਨਾਮ ਦਰਜ ਕਰਵਾਇਆ।
ਵਾਈਸ ਚਾਂਸਲਰ ਸਾਹਿਬ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਦਿਆਰਥਣਾਂ ਨੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਉਣ ਸਮੇਂ ਵਿੱਚ ਵਧੀਆ ਪੜ੍ਹਾਈ ਕਰਨ ਲਈ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।  
ਜ਼ਿਕਰਯੋਗ ਹੈ ਕਿ ਮਾਣਯੋਗ ਸਪੀਕਰ ਵਿਧਾਨ ਸਭਾ, ਸ੍ਰ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦੋਵੇਂ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ ਜਿਸ ਵਿੱਚ ਵਿਦਿਆਰਥੀ ਦੀ ਸ਼ਾਨਦਾਰ ਪ੍ਰਾਪਤੀ, ਪੜ੍ਹਾਈ ਪ੍ਰਤੀ ਲਗਨ, ਮਿਹਨਤ, ਦਿ੍ੜਤਾ, ਇਰਾਦੇ ਦਾ ਪ੍ਰਤੀਕ, ਮੈਰਿਟ ਵਿੱਚ ਆਉਣ ਬਾਰੇ ਅਤੇ ਭਵਿੱਖ ਵਿੱਚ ਹੋਰ ਬੁਲੰਦੀਆਂ ਤੇ ਜਾਣ ਸਬੰਧੀ ਲਿਖਿਆ ਗਿਆ ਹੈ। 
ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਵੱਲੋਂ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ ਇੱਕ–ਇੱਕ ਕਿਤਾਬ ਵੀ ਭੇਂਟ ਕੀਤੀ ਗਈ। 
ਇਸ ਮੌਕੇ ਸਕੂਲ ਇੰਚਾਰਜ ਸ੍ਰ ਸਤਵੀਰ ਸਿੰਘ ਗਿੱਲ ਨੇ ਸਪੀਕਰ ਵਿਧਾਨ ਸਭਾ, ਸ੍ਰ. ਕੁਲਤਾਰ ਸਿੰਘ ਸੰਧਵਾਂ, ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਜੀ ਅਤੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਦਾ ਧੰਨਵਾਦ ਕੀਤਾ।
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ