Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

June 13, 2025 08:03 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦਲਿਤ ਵਰਗਾਂ ਦੇ ਨਾਂ ਤੇ ਨਿੱਜੀ ਹਿੱਤਾ ਦੀ ਰਾਜਨੀਤੀ ਕਰਦੇ ਹੋਏ ਮਗਰਮੱਛਾਂ ਵਾਲੇ ਹੰਝੂ ਗੇਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਦਲਿਤ ਵਰਗ ਨੂੰ ਮੁੱਢਲੀਆਂ ਸਹੂਲਤਾਂ ਤੱਕ ਨਹੀਂ ਦਿੱਤੀਆਂ, ਸਗੋਂ ਦਲਿਤ ਵਰਗ ਨੂੰ ਗੁਮਰਾਹ ਕਰਨ ਲਈ ਚੋਣਾਂ ਸਮੇਂ ਫੌਕੇ ਨਾਅਰੇ ਲਾ ਕੇ ਗੁਮਰਾਹ ਕੀਤਾ ਜਾਂਦਾ ਰਿਹਾ ਹੈ। ਦਲਿਤ ਵਰਗ ਲਈ ਕਦੇ ਵੀ ਚੰਗੇ ਸਕੂਲ, ਹਸਪਤਾਲ, ਰੋਜਗਾਰ ਦੇ ਸਾਧਨ ਪੈਦਾ ਨਹੀਂ ਕੀਤੇ ਗਏ ਅਤੇ ਅੱਜ ਜਦੋਂ ਕਾਂਗਰਸ ਪਾਰਟੀ ਦਲਿਤ ਵਰਗ ਤੋਂ ਪੂਰੀ ਤਰਾਂ ਨਿੱਖੜ ਚੁੱਕੀ ਹੈ, ਤਾਂ ਚਰਨਜੀਤ ਸਿੰਘ ਚੰਨੀ ਵਰਗੇ ਆਗੂ ਸਿਰਫ ਗੁਮਰਾਹਕੁੰਨ ਬਿਆਨ ਹੀ ਦੇ ਰਹੇ ਹਨ।

ਸ. ਬਰਸਟ ਨੇ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਹੀ ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਹਨੇਰੀ ਲਿਆਂਦੀ ਗਈ। ਸਾਰੇ ਵਰਗਾਂ ਨੂੰ ਦੋ ਮਹੀਨੇ ਲਈ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਸਫਰ ਕਰਨ ਲਈ ਮੁਫਤ ਬੱਸ ਸਰਵਿਸ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਆਫਿਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਵਕੀਲਾਂ ਦੀ ਅਸਾਮੀਆਂ ਦਾ ਭਰਤੀ ਸਮੇਂ ਰਿਜ਼ਰਵੇਸ਼ਨ ਦਿੱਤਾ ਗਿਆ ਹੈ। ਦਲਿਤ ਵਰਗ ਦਾ ਕਰੀਬ 68 ਕਰੋੜ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ 55,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਉਹਨਾਂ ਵਿੱਚ ਵੀ ਦਲਿਤ ਵਰਗ ਨੂੰ ਪੂਰੀ ਰਿਜ਼ਰਵੇਸ਼ਨ ਦਿੱਤੀ ਗਈ ਹੈ। ਅੱਜ ਪੰਜਾਬ ਸਰਕਾਰ ਵਿੱਚ ਦਲਿਤ ਵਰਗਾਂ ਨਾਲ ਸਬੰਧਿਤ ਮੰਤਰੀਆਂ ਨੂੰ ਅਹਿਮ ਅਹੁੱਦੇ ਦੇ ਕੇ ਨਵਾਜਿਆਂ ਗਿਆ ਹੈ, ਤਾਂ ਜੋ ਦਲਿਤ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਸਕੇ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ