Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ

June 02, 2021 05:13 PM
SehajTimes

ਚੰਡੀਗੜ੍ਹ : ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ ।  

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ।

ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਵੱਖ-ਵੱਖ ਪੱਖਾਂ ‘ਤੇ ਆਧਾਰਿਤ ਕਰਵਾਈ ਜਾਂਦੀ ਸਮੁੱਚੀ ਦਰਜਾਬੰਦੀ (ਗਰੇਡਿੰਗ) ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਕਰੇਗੀ ਕਿਉਂਕਿ ਇਹ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਇਕ ਪਾਰਦਰਸ਼ੀ ਤੇ ਨਰੋਈ ਮੁਕਾਬਲੇਬਾਜ਼ੀ ਦਾ ਬਰਾਬਰ ਮੰਚ ਮੁਹੱਈਆ ਕਰਵਾਉਂਦੀ ਹੈ।

5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ :

 ਸਰਕਾਰੀ ਮਿਡਲ ਸਕੂਲ ਫੈਜਪੁਰਾ (ਅੰਮ੍ਰਿਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਅਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸ਼ੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜ਼ਿਲਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ; ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜ਼ਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ, ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ.ਸੀ.ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਅਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀਰ ਬੱਧਨੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ), ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਅਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨ ਤਾਰਨ ਜ਼ਿਲ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।

 

7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ ਦੀ ਸੂਚੀ:

ਜੀਐਚਐਸ ਮਾਲੋਵਾਲ (ਅੰਮ੍ਰਿਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜ਼ਿਲਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜ਼ਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਅਤੇ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨ ਤਾਰਨ)  


10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ :

ਜੀਐਸਐਸਐਸ ਨਾਗ ਕਲਾਂ (ਅੰਮ੍ਰਿਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ਼ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿ਼ਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜ਼ਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸ਼ੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹਸ਼ਿਆਰਪੁਰ), ਜੀਐਸਐਸਐਸ ਜਮਸ਼ੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜ਼ਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਅਤੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨ ਤਾਰਨ)।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ