Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

June 14, 2025 02:16 PM
SehajTimes

ਵਿਜ ਨੇ ਬਿਜਲੀ ਨਿਗਮਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਇੱਕ ਘੰਟੇ ਅਤੇ ਗ੍ਰਾਮੀਣ ਖੇਤਰਾਂ ਵਿੱਚ ਦੋ ਘੰਟੇ ਅੰਦਰ ਖਰਾਬ ਟ੍ਰਾਂਸਫਾਰਮਰ ਬਦਲਣ ਲਈ ਦਿੱਤੇ ਹੋਏ ਹਨ ਨਿਰਦੇਸ਼

ਚੰਡੀਗੜ੍ਹ : ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਅੰਬਾਲਾ ਕੈਂਟ ਦੇ ਚੰਦਪੁਰਾ ਪਿੰਡ ਵਿੱਚ ਬਿਜਲੀ ਦੇ ਖਰਾਬ ਟ੍ਰਾਂਸਫਾਰਮਰ ਨੂੰ 15 ਦਿਨ ਬਾਅਦ ਵੀ ਨਹੀਂ ਬਦਲਣ ਵਾਲੇ ਬਿਜਲੀ ਨਿਗਮ ਦੇ ਜੇਈ (ਜੂਨੀਅਰ ਇੰਜੀਨੀਅਰ) ਸੰਜੈ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੂੰ ਅੰਬਾਲਾ ਕੈਂਟ ਦੇ ਪਿੰਡ ਚੰਦਪੁਰਾ ਦੇ ਗ੍ਰਾਮੀਣਾਂ ਨੇ ਸ਼ਿਕਾਇਤ ਦਿੱਤੀ ਸੀ ਜਿਸ 'ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜੇਈ ਨੂੰ ਸਸਪਂੈਡ ਕਰਨ ਦੇ ਨਿਰਦੇਸ਼ ਦਿੱਤੇ ਸਨ। ਗ੍ਰਾਮੀਣਾਂ ਦਾ ਦੋਸ਼ ਸੀ ਕਿ ਚੰਦਪੁਰਾ ਵਿੱਚ ਬਿਜਲੀ ਦਾ ਟ੍ਰਾਂਸਫਾਰਮਰ ਕਈ ਦਿਨਾਂ ਤੋਂ ਖਰਾਬ ਸੀ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੇ ਇੰਡਸਟਰਿਅਲ ਏਰਿਆ ਦੇ ਜੇਈ ਨੂੰ ਲਗਭਗ 15 ਦਿਨ ਪਹਿਲਾਂ ਸ਼ਿਕਾਇਤ ਦਿੱਤੀ ਸੀ। ਮਗਰ ਹੁਣ ਤੱਕ ਨਾ ਤਾਂ ਟ੍ਰਾਂਸਫਾਰਮਰ ਨੂੰ ਠੀਕ ਕੀਤਾ ਗਿਆ ਅਤੇ ਨਾ ਹੀ ਇਸ ਨੂੰ ਬਦਲਿਆ ਗਿਆ ਹੈ। ਮੰਤਰੀ ਨੇ ਇਸ ਮਾਮਲੇ ਵਿੱਚ ਸਖ਼ਤ ਐਕਸ਼ਨ ਲੈਂਦੇ ਹੋਏ ਜੇਈ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਜਿਸ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।

ਗੌਰਤਲਬ ਹੈ ਕਿ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਬਿਜਲੀ ਨਿਗਮ ਅਧਿਕਾਰੀਆਂ ਨੂੰ ਪਹਿਲਾਂ ਤੋਂ ਨਿਰਦੇਸ਼ ਦਿੱਤੇ ਸਨ ਕਿ ਬਿਜਲੀ ਦੇ ਖਰਾਬ ਟ੍ਰਾਂਸਫਾਰਮਰ ਸ਼ਹਿਰੀ ਖੇਤਰ ਵਿੱਚ ਇੱਕ ਘੰਟੇ ਦੇ ਅੰਦਰ ਅਤੇ ਗ੍ਰਾਮੀਣ ਖੇਤਰ ਵਿੱਚ ਦੋ ਘੰਟੇ ਅੰਦਰ ਟ੍ਰਾਂਸਫਾਰਮਰ ਬਦਲ ਕੇ ਜਾਂ ਮੁਰੰਮਤ ਕਰ ਕੇ ਬਿਜਲੀ ਦੀ ਸਪਲਾਈ ਨੂੰ ਠੀਕ ਕੀਤਾ ਜਾਵੇ। ਵਰਨਣਯੋਗ ਹੈ ਕਿ ਗ੍ਰਾਮੀਣਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੋ ਹੋਏ ਜਿੱਥੇ ਜੇਈ ਨੂੰ ਸਸਪੈਂਡ ਕੀਤਾ ਗਿਆ ਹੈ ਉੱਥੇ ਖਰਾਬ ਟ੍ਰਾਂਸਫਾਰਮਰ ਨੂੰ ਵੀ ਬਿਜਲੀ ਨਿਗਮ ਵੱਲੋਂ ਬਦਲ ਦਿੱਤਾ ਗਿਆ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ