Friday, September 25, 2026
BREAKING NEWS
• ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ

Health

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

June 14, 2025 03:29 PM
SehajTimes

ਬੂਥਗੜ੍ਹ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਵੱਖ-ਵੱਖ ਦੁਕਾਨਾਂ ਵਿਚ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਆਖਿਆ ਗਿਆ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਮਿਆਰੀ ਤੇ ਮਿਲਾਵਟ-ਰਹਿਤ ਖਾਧ ਪਦਾਰਥ ਬਣਾਉਣ ਤੇ ਵੇਚਣ ਦੀ ਹਦਾਇਤ ਕੀਤੀ ਗਈ। ਇਸੇ ਦੌਰਾਨ ਪੀ.ਐਚ.ਸੀ. ਅਧੀਨ ਵੱਖ-ਵੱਖ ਥਾਈਂ ਸਿਹਤ ਟੀਮਾਂ ਨੇ ਦੁਕਾਨਾਂ ਅਤੇ ਢਾਬਿਆਂ ਵਿਚ ਜਾ ਕੇ ਚੈਕਿੰਗ ਕੀਤੀ।
      ਡਾ. ਅਲਕਜੋਤ ਕੌਰ ਮੁਤਾਬਕ ਦੁਕਾਨਦਾਰਾਂ ਨੂੰ ਦੱਸਿਆ ਗਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿੱਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
    ਇਸ ਮੌਕੇ ਡਾ. ਅਰੁਣ ਬਾਂਸਲ, ਸਿਹਤ ਸੁਪਰਵਾਇਜ਼ਰ ਸਵਰਨ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

 

Have something to say? Post your comment

 

More in Health

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ