Wednesday, September 17, 2025

Malwa

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

June 14, 2025 03:41 PM
ਦਰਸ਼ਨ ਸਿੰਘ ਚੌਹਾਨ
ਹਲਵਾਈ ਦੀ ਦੁਕਾਨ ਅਤੇ ਗੋਦਾਮ ਦੀ ਕੀਤੀ ਚੈਕਿੰਗ
 
ਮਠਿਆਈਆਂ ਦੇ ਨਮੂਨੇ ਜਾਂਚ ਲਈ ਲੈਬ ਨੂੰ ਭੇਜੇ : ਚਰਨਜੀਤ ਸਹੋਤਾ 
 
ਸੁਨਾਮ : ਸੁਨਾਮ ਸ਼ਹਿਰ ਅੰਦਰ ਇੱਕ ਨਾਮੀਂ ਹਲਵਾਈ ਦੀ ਦੁਕਾਨ ਤੋਂ ਖ਼ਰੀਦੀ ਮਠਿਆਈ ਖੋਏ ਦੇ ਪੇੜੇ ਵਿੱਚੋਂ ਮਿਲੇ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਫੂਡ ਸੇਫਟੀ ਵਿਭਾਗ ਨੇ ਹਰਕਤ ਵਿੱਚ ਆਉਂਦਿਆਂ ਮਠਿਆਈ ਦੀ ਦੁਕਾਨ ਅਤੇ ਸਬੰਧਿਤ ਗੋਦਾਮ ਦੀ ਜਾਂਚ ਕੀਤੀ। ਨਾਲ ਹੀ ਦੁਕਾਨ ਤੋਂ ਮਠਿਆਈਆਂ ਦੇ ਨਮੂਨੇ ਲਏ ਗਏ ਹਨ। ਫੂਡ ਸੇਫਟੀ ਵਿਭਾਗ ਦੇ ਅਧਿਕਾਰੀ ਚਰਨਜੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਪੁਰਾਣੀ ਅਨਾਜ ਮੰਡੀ ਵਿੱਚ ਸਥਿਤ ਇੱਕ ਮਠਿਆਈ ਦੀ ਦੁਕਾਨ ਤੋਂ ਖਰੀਦੇ ਗਏ ਖੋਏ ਦੇ ਪੇੜੇ ਵਿੱਚ ਇੱਕ ਕਾਕਰੋਚ ਮਿਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗਰਗ ਮਠਿਆਈ ਵੇਚਣ ਵਾਲੇ ਦੀ ਦੁਕਾਨ ਅਤੇ ਗੋਦਾਮ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਠਿਆਈਆਂ ਦੇ ਨਮੂਨੇ ਲੈਕੇ ਜਾਂਚ ਲਈ ਲੈਬ ਨੂੰ ਭੇਜੇ ਜਾ ਰਹੇ ਹਨ।
 
ਰਿਪੋਰਟ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਇੱਕ ਮਸ਼ਹੂਰ ਧਾਰਮਿਕ ਸਥਾਨ ਨੂੰ ਸਪਲਾਈ ਕੀਤੇ ਜਾ ਰਹੇ ਮਿਲਾਵਟੀ ਨਕਲੀ ਦੁੱਧ ਦੇ ਮਾਮਲੇ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਵਿਆਪਕ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਧਾਰਮਿਕ ਅਸਥਾਨ ਤੇ ਚੜ੍ਹਾਏ ਗਏ ਦੁੱਧ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਵਿਭਾਗ ਦਾ ਪੂਰਾ ਧਿਆਨ ਆਮ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸ਼ੁੱਧ ਖਾਣ-ਪੀਣ ਦੀਆਂ ਵਸਤਾਂ ਮੁੱਹਈਆ ਕਰਵਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਫੂਡ ਸੇਫਟੀ ਵਿਭਾਗ ਗੈਰ ਮਿਆਰੀ ਦੁੱਧ, ਫ਼ਲ, ਸਬਜ਼ੀਆਂ ਅਤੇ ਮਠਿਆਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ