Wednesday, September 17, 2025

Malwa

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

June 14, 2025 04:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਨਾਮਜ਼ਦ ਕੀਤੇ ਕੋਆਰਡੀਨੇਟਰਾਂ ਵੱਲੋਂ ਬਲਾਕ ਪੱਧਰ ਤੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਸਨਿੱਚਰਵਾਰ ਨੂੰ ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਇੱਕ ਰੈਸਟੋਰੈਂਟ ਵਿਖੇ ਮੀਟਿੰਗ ਹੋਈ। ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹਲਕਾ ਸੁਨਾਮ ਦੇ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ ਵਿਸੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਮੀਟਿੰਗ ਵਿਚ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਪਾਰਟੀ ਦੇ ਕੰਮਕਾਜ ਦੀ ਸਮੀਖਿਆ ਕਰਕੇ ਦਿਨ ਰਾਤ ਕੰਮ ਕਰਨ ਵਾਲੇ ਵਰਕਰਾਂ ਦਾ ਹੌਂਸਲਾ ਵਧਾਇਆ ਜਾਵੇ।ਇਸ ਸਮੇਂ  ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ ਨੇ ਕਿਹਾ ਕਿ ਹਲਕਾ ਸੁਨਾਮ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਜਾਣਗੀਆਂ। ਜਿਸ ਵਿਚ 31 ਮੈਂਬਰੀ ਹਲਕਾ ਕਮੇਟੀ ਬਣਾਉਣ ਤੋਂ ਇਲਾਵਾ ਬਲਾਕ ਕਮੇਟੀਆਂ 'ਚ ਸੋਧ ਕੀਤੀ ਜਾਵੇਗੀ। ਇਸ ਦੇ ਨਾਲ ਹੀ 21 ਮੈਂਬਰੀ ਮੰਡਲ ਕਮੇਟੀ ਬਣਾਕੇ ਵੱਡੇ ਪਿੰਡ ਦੇ ਨਾਂਅ 'ਤੇ ਮੰਡਲ ਕਮੇਟੀ ਦਾ ਨਾਂਅ ਰੱਖਿਆ ਜਾਵੇਗਾ। ਬੂਥ ਅਤੇ ਵਾਰਡ ਕਮੇਟੀਆਂ ਵੀ ਬਣਾਈਆਂ ਜਾਣਗੀਆਂ। ਇਹ ਪ੍ਰਕਿਰਿਆ 30 ਜੂਨ ਤੱਕ ਮੁਕੰਮਲ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਪਾਰਟੀ ਆਗੂਆਂ ਦੇ ਗਿਲੇ ਸ਼ਿਕਵੇ ਦੂਰ ਕਰਕੇ ਸਾਰਿਆਂ ਨੂੰ ਇਕ ਮੰਚ 'ਤੇ ਇਕੱਠਾ ਕੀਤਾ ਜਾਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਸੁਨਾਮ ਦੇ ਯੋਗ ਉਮੀਦਵਾਰਾਂ ਦੀ ਰਿਪੋਰਟ ਹਾਈਕਮਾਨ ਨੂੰ ਸੌਂਪੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਜਗਦੇਵ ਸਿੰਘ ਜੱਗਾ ਦੌਲਾ ਸਿੰਘ ਵਾਲਾ, ਰਿੰਪਲ ਧਾਲੀਵਾਲ, ਐਡਵੋਕੇਟ ਰਮੇਸ਼ ਕੁਮਾਰ, ਜਸਵੰਤ ਸਿੰਘ ਭੰਮ, ਡਾਕਟਰ ਸੋਮ ਨਾਥ ਸ਼ਰਮਾ, ਪ੍ਰਮੋਦ ਅਵਸਥੀ, ਹਰਦੇਵ ਸਿੰਘ ਸੋਹਣੀ, ਪਰਮਾ ਨੰਦ ਕਾਂਸਲ, ਸਸ਼ੀ ਬਾਲਾ ਅਤੇ ਕਰਮਜੀਤ ਕੌਰ ਮਾਡਲ ਟਾਊਨ,ਯਸ਼ ਬਰਾੜ, ਸਾਹਿਲ ਜੋੜਾ, ਧੰਨਜੋਤ ਸੇਖੋਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ