Sunday, June 15, 2025

Chandigarh

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

June 14, 2025 04:58 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ ਦੇ ਬਣਦੇ ਹਨ।

ਰੀਜਨਲ ਟਰਾਂਸਪੋਰਟ ਅਫਸਰ, ਰਾਜਪਾਲ ਸਿੰਘ ਸੇਖੋਂ ਅਨੁਸਾਰ ਇਨ੍ਹਾਂ ਚਲਾਨਾਂ ਵਿੱਚ ਮੁੱਖ ਤੌਰ 'ਤੇ ਟੈਕਸ ਦੀ ਚੋਰੀ, ਓਵਰਲੋਡਿੰਗ ਅਤੇ ਮੋਟਰ ਵਾਹਨ ਕਾਨੂੰਨ ਦੀਆਂ ਹੋਰ ਉਲੰਘਣਾਵਾਂ ਸ਼ਾਮਲ ਸਨ। ਇਹ ਕਾਰਵਾਈ ਵਪਾਰਕ ਵਾਹਨਾਂ ਦੀ ਲੰਘੀ ਰਾਤ ਚੈਕਿੰਗ ਦੌਰਾਨ ਕੀਤੀ ਗਈ।

ਆਰ.ਟੀ.ਓ. ਨੇ ਦੱਸਿਆ ਕਿ ਅਜਿਹੀਆਂ ਜਾਂਚ ਮੁਹਿੰਮਾਂ ਅਗਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੀ ਜਾ ਸਕੇ।

ਟਰਾਂਸਪੋਰਟ ਵਿਭਾਗ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਦਸਤਾਵੇਜ਼ ਠੀਕ ਰੱਖਣ, ਟੈਕਸ ਸਮੇਂ ਤੇ ਜਮ੍ਹਾਂ ਕਰਨ ਅਤੇ ਓਵਰਲੋਡਿੰਗ ਤੋਂ ਗ਼ੁਰੇਜ਼ ਕਰਨ।

 

 

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ