Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

June 14, 2025 05:02 PM
SehajTimes

ਹੁਸ਼ਿਆਰਪੁਰ : ਖੇਤੀ ਬਾੜੀ ਭਵਨ ਅਸਲਾਮਾਬਾਦ ਤੋਂ ਭੰਗੀ ਚੋਅ ਅਸਲਾਮਾਬਾਦ ਤੱਕ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਤੋਂ ਵਾਰਡ 8 , 9 , 10 ਦੇ ਨਿਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਸੀ। ਕਿਉਂਕਿ ਜਦੋਂ ਦਰਮਿਆਨੀ ਤੋਂ ਭਾਰੀ ਬਾਰਿਸ਼ ਹੁੰਦੀ ਸੀ ਗਲੀਆਂ ਵਿਚ ਪਾਣੀ ਲੱਕ ਲੱਕ ਤੱਕ ਭਰ ਜਾਂਦਾ ਸੀ , ਗਲੀਆਂ ਵਿਚੋਂ ਲੋਕਾਂ ਦਾ ਲੰਘਣਾ ਬਹੁਤ ਆਉਖਾ ਹੋ ਜਾਂਦਾ ਸੀ। ਜਿਥੇ ਕੰਮਾਂ ਤੇ ਜਾਣ ਵਾਲੇ ਮਜ਼ਦੂਰ ਲੇਟ ਹੋ ਜਾਂਦੇ ਸਨ ਉਥੇ ਦਫਤਰਾਂ ਦੇ ਮੁਲਾਜ਼ਮ ਅਤੇ ਸਕੂਲਾਂ ਦੇ ਵਿਦਿਆਰਥੀ ਵੀ ਸਕੂਲ ਦੇ ਸਮੇਂ ਤੋਂ ਬਹੁਤ ਲੇਟ ਹੋ ਜਾਂਦੇ ਸਨ। ਲੋਕਾਂ ਦੀ ਇਸ ਸਮੱਸਿਆ ਨੂੰ ਨਗਰ ਨਿਗਮ ਨੇ ਹੱਲ ਕਰਨ ਲਈ ਕਰੀਬ 50 ਲੱਖ ਤੋਂ ਵੱਧ ਦਾ ਪਾਣੀ ਦੀ ਨਿਕਾਸੀ ਲਈ ਨਾਲਾ ਬਣਾਉਣ ਦਾ ਪ੍ਰੋਜੈਕਟ ਪਾਸ ਕੀਤਾ ਜੋ ਕਿ ਕਾਰਪੋਰੇਸ਼ਨ ਨੇ ਪੀ ਡਵਲਯੂ ਡੀ ਨੂੰ ਬਣਾਉਣ ਲਈ ਦੇ ਦਿੱਤਾ ਗਿਆ। ਪੀ ਡਵਲਯੂ ਡੀ ਨੇ ਠੇਕੇਦਾਰ ਨੂੰ ਇਹ ਠੇਕਾ ਦੇ ਕੇ ਨਾਲੇ ਦਾ ਕੰਮ ਪੁਰਾ ਕਰਵਾਇਆ। ਅਜੇ ਦੋ ਕੁ ਮਹੀਨੇ ਹੀ ਹੋਏ ਹਨ ਇਹ ਨਾਲਾ ਬਣੇ ਨੂੰ ਅੱਜ ਅੱਧੇ ਘੰਟੇ ਦੇ ਮੀਂਹ ਨਾਲ ਜਿਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਓਥੇ ਮੀਂਹ ਤੋਂ ਬਾਅਦ ਗਲੀਆਂ ਵਿੱਚ ਖੜੇ ਪਾਣੀ ਨੇ 50 ਲੱਖ ਤੋਂ ਵੱਧ ਦੀ ਰਾਸ਼ੀ ਨਾਲ ਬਣੇ ਪਾਣੀ ਦੀ ਨਿਕਾਸੀ ਦੇ ਨਾਲੇ ਦੀ ਪੋਲ ਖੋਲ ਦਿੱਤੀ ਹੈ। ਪ੍ਰਾਇਮਰੀ ਸਕੂਲ ਵਾਲੀ ਗਲੀ ਵਿਚ ਪਾਣੀ ਕਿਸੇ ਚੋਅ ਵਾਂਗ ਚੱਲ ਰਿਹਾ ਸੀ , ਕਈ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਹਲਕੇ ਜਿਹੇ ਮੀਂਹ ਨਾਲ ਪਾਣੀ ਦੁਕਾਨਾਂ ਵਿਚ ਜਾ ਵੜਿਆ ਭਾਰੀ ਬਰਸਾਤ ਵਿੱਚ ਕੀ ਹਾਲ ਹੋਵੇਗਾ।  ਜਿਕਰਯੋਗ ਹੈ ਕਿ ਇਹ ਗਰਮੀ ਦੀ ਪਹਿਲੀ ਹਲਕੀ ਬਾਰਿਸ਼ ਹੈ ਜਦੋਂ ਹੋਰ ਭਾਰੀ ਮੀਂਹ ਪੈਣਗੇ ਤਾਂ ਕੀ ਹਾਲਾਤ ਹੋਣਗੇ,  ਰੱਬ ਜਾਣੇ। 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ