Wednesday, December 17, 2025

Chandigarh

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

June 14, 2025 05:55 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ 'ਤੇ ਵੀ ਸਿਹਤਮੰਦ ਹੁੰਦੇ ਹਾਂ। ਅਸੀਂ ਤੰਦਰੁਸਤ ਹੋ ਜਾਂਦੇ ਹਾਂ ਅਤੇ ਸਾਡੇ ਮਨ ਨੂੰ ਅੰਦਰੋਂ ਸ਼ਾਂਤੀ ਮਿਲਦੀ ਹੈ। ਯੋਗ ਸਰੀਰ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
    ਉਨ੍ਹਾਂ ਕਿਹਾ ਕਿ ਯੋਗ ਨਾਲ ਜੁੜਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਿਹੀ ਯੋਜਨਾ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ।
    ਪ੍ਰਤਿਮਾ ਡਾਵਰ ਨੇ ਇਹ ਵੀ ਦੱਸਿਆ ਕਿ ਲੋਕਾਂ ਨੇ ਦੱਸਿਆ ਕਿ ਉਹ ਘਰੇਲੂ ਔਰਤਾਂ ਹਨ ਅਤੇ ਉਨ੍ਹਾਂ ਦਾ ਸਾਰਾ ਦਿਨ ਸਿਰਫ਼ ਘਰੇਲੂ ਕੰਮਾਂ ਤੱਕ ਸੀਮਤ ਸੀ। ਉਹ ਆਪਣੇ ਲਈ ਸਮਾਂ ਨਹੀਂ ਕੱਢ ਸਕਦੀਆਂ ਸਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ  ਮਾਨ ਨੇ ਮੁਫ਼ਤ ਯੋਗਾ ਕਲਾਸਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ, ਤਾਂ ਉਨ੍ਹਾਂ ਨੇ ਯੋਗਾ ਕਲਾਸਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ। ਜਦੋਂ ਤੋਂ ਉਨ੍ਹਾਂ ਨੇ ਯੋਗਾ ਕਲਾਸਾਂ ਵਿੱਚ ਜਾਣਾ ਸ਼ੁਰੂ ਕੀਤਾ ਹੈ, ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਬਦਲ ਗਈ ਹੈ, ਉਨ੍ਹਾਂ ਨੂੰ ਕਈ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ ਯੋਗਾ ਕਲਾਸ ਵਿੱਚ ਆ ਕੇ ਬਹੁਤ ਚੰਗਾ ਮਹਿਸੂਸ ਹੁੰਦਾ ਹੈ, ਅਤੇ ਸਰੀਰ ਵੀ ਪਹਿਲਾਂ ਨਾਲੋਂ ਜ਼ਿਆਦਾ ਊਰਜਾਵਾਨ ਹੈ। ਉਨ੍ਹਾਂ ਦਾ ਕਹਿਣਾ  ਹੈ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੰਨਾ ਵੱਡਾ ਬਦਲਾਅ ਆਵੇਗਾ। ਇਸ ਬਦਲਾਅ ਲਈ ਉਹ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ