Wednesday, December 17, 2025

Malwa

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

June 14, 2025 06:17 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਵਿਛੜੇ ਪੈਨਸ਼ਨਰਜ਼ ਮੈਂਬਰਾਂ ਅਤੇ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਗਈ। ਮੀਟਿੰਗ ਵਿੱਚ ਸ਼ਾਮਿਲ ਡਾਕਟਰ ਸਵਿੰਦਰ ਸਿੰਘ ਸਿੱਧੂ ਨੇ 01- 01- 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੂੰ 2/59 ਦੇ ਫੈਕਟਰ ਨਾਲ ਪੈਨਸ਼ਨ ਫਿਕਸ ਕਰਨ ਦੀ ਮੰਗ ਕੀਤੀ ਅਤੇ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਬਿਨਾਂ ਦੇਰੀ ਤੋਂ ਮੰਗਿਆ। ਡਾਕਟਰ ਸ਼ਮਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ ਟਾਲਮਟੋਲ ਦੀ ਨੀਤੀ ਅਪਣਾਕੇ ਡੰਗ ਟਪਾਈ ਕੀਤੀ ਜਾ ਰਹੀ ਹੈ। ਪੈਨਸ਼ਨਰ ਆਗੂ ਪ੍ਰੇਮ ਚੰਦ ਅਗਰਵਾਲ ਨੇ ਐਸੋਸੀਏਸ਼ਨ ਦੀ ਲੁਧਿਆਣਾ ਵਿਖੇ ਹੋਈ ਤਿਮਾਹੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਪ੍ਰਤੀ ਘਟੀਆ ਸੋਚ ਨੂੰ ਭੰਡਿਆ। ਸਟੇਜ ਸਕੱਤਰ ਦੀ ਭੂਮਿਕਾ ਚੇਤ ਰਾਮ ਢਿੱਲੋਂ ਵੱਲੋਂ ਨਿਭਾਈ ਗਈ। ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਕੁਲਦੀਪ ਪਾਠਕ, ਅਸ਼ੋਕ ਕੁਮਾਰ ਵਰਮਾ, ਕਰਮ ਸਿੰਘ ਛਾਜਲੀ, ਰਤਨ ਲਾਲ, ਮਦਨ ਲਾਲ ਬਾਂਸਲ, ਰਜਿੰਦਰ ਕੁਮਾਰ ਗਰਗ, ਚਮਕੌਰ ਸਿੰਘ ਸਿੱਧੂ ਆਦਿ ਪੈਨਸ਼ਨਰ ਹਾਜ਼ਰ ਸਨ।

Have something to say? Post your comment