Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

June 14, 2025 06:32 PM
SehajTimes

ਹੁਸ਼ਿਆਰਪੁਰ : ਜਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਦੇ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਹੱਥ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਡੇਰਾ 108 ਸੰਤ ਬਾਬਾ ਮੇਲਾ ਰਾਮ ਪਿੰਡ ਭਰੋਮਜਾਰਾ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਲਾਕੇ ਅਤੇ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸ਼ਰਾਰਤੀ ਅਨਸਰਾਂ ਦਾ ਮੰਤਵ ਸਮਾਜ ਵਿੱਚ ਪਾੜਾ ਪਾਉਣਾ ਹੈ ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਨੂੰ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਕਾਰਵਾਈ ਪਿੱਛੇ ਬੇਸ਼ੱਕ ਵਿਦੇਸ਼ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਵੀ ਸ਼ਾਮਲ ਹੋਣਗੀਆਂ ਪਰ ਬਿਨਾ ਕਿਸੇ ਸਥਾਨਕ ਬੰਦੇ ਦੀ ਮਿਲੀਭੁਗਤ ਦੇ ਇਹ ਸਭ ਕੁਝ ਕਰਨਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ
ਪੁਲਿਸ ਨੂੰ ਇਹੋ ਜਿਹੇ ਗਲਤ ਅਨਸਰਾ ਨੂੰ ਫੜਕੇ ਜਲਦ ਹੀ ਸਲਾਖਾਂ ਪਿੱਛੇ ਛੁੱਟ ਦੇਣਾ ਚਾਹੀਦਾ ਹੈ ਤਾਂ ਜੋ ਇਲਾਕੇ ਦਾ ਮਹੌਲ ਖਰਾਬ ਨਾ ਹੋ ਸਕੇ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਨੂਰਪੁਰ ਜੱਟਾਂ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਕੀਤੀ ਜਾ ਚੁੱਕੀ ਹੈ ਬੇਸ਼ੱਕ ਪੁਲਿਸ ਨੇ ਦੋਸ਼ੀ ਗ੍ਰਿਫਤਾਰ ਕਰਕੇ ਕਾਰਵਾਈ ਕਰ ਦਿੱਤੀ ਸੀ ਪਰ ਉਸੇ ਪਿੰਡ ਵਿੱਚ ਇਹ ਦੂਜੀ ਘਟਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ