Saturday, November 01, 2025

Doaba

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

June 14, 2025 06:41 PM
SehajTimes
ਹੁਸ਼ਿਆਰਪੁਰ : ਅੱਜ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਐਸੋਸੀਏਟ ਅਧਿਆਪਕ ਯੂਨੀਅਨ ਦੇ ਸਮੂਹ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਐਸੋਸੀਏਟ ਅਧਿਆਪਕ ਜਥੇਬੰਦੀ ਦੀ ਚੋਣ ਕੀਤੀ ਗਈ।ਇਸ ਮੌਕੇ ਭੁਪਿੰਦਰ ਸਿੰਘ ਰਾਜਾ ਜਿਲ੍ਹਾ ਪ੍ਰਧਾਨ, ਹਰਜਿੰਦਰ ਸਾਧੋਵਾਲ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਰਾਹੁਲ ਠਾਕੁਰ ਜਰਨਲ ਸਕੱਤਰ, ਪਰਵੇਸ਼ ਕੁਮਾਰ ਸਟੇਜ ਸੈਕਟਰੀ, ਮੈਡਮ ਸੁਖਵਿੰਦਰ ਕੌਰ ਖਜਾਨਚੀ, ਮੈਡਮ ਬਲਜਿੰਦਰ ਸਿੰਘ ਸਹਾਇਕ ਖਜਾਨਚੀ, ਮੈਡਮ ਵਿਜੇ ਕੁਮਾਰੀ ਮੀਡੀਆ ਸਲਾਹਕਾਰ, ਰਾਜਵਿੰਦਰ ਕੁਮਾਰ ਪ੍ਰੈੱਸ ਸਕੱਤਰ, ਪਿਰਥੀਪਾਲ ਸਿੰਘ ਕਾਨੂੰਨੀ ਸਲਾਹਕਾਰ, ਮੈਡਮ ਹਰਦੀਪ ਕੌਰ ਮੁੱਖ ਸਲਾਹਕਾਰ, ਸੁਨੀਲ ਸਿੰਘ ਸਹਾਇਕ ਸਲਾਹਕਾਰ ਅਤੇ ਹਰਜੀਤ ਕੌਰ, ਕੁਲਜੀਤ ਕੌਰ, ਅਮਰਜੀਤ ਕੌਰ, ਪ੍ਰਦੀਪ ਕੁਮਾਰ ,ਸਤਵਿੰਦਰ ਕੌਰ, ਸਰੀਤਾ ਰਾਣੀ, ਮਨਜਿੰਦਰ ਕੌਰ, ਮੋਹਿਤ ਕੁਮਾਰ, ਦੀਨੇਸ਼ ਕੁਮਾਰ, ਮਨਦੀਪ ਕੌਰ, ਜਗਦੀਪ ਸਿੰਘ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਇਹ ਚੋਣ ਹਾਜਿਰ ਮੈਂਬਰਾਂ ਦੀ ਮੌਜੂਦਗੀ ਵਿੱਚ ਸਰਵਸੰਮਤੀ ਨਾਲ ਕੀਤੀ ਗਈ। ਇਸ ਮੌਕੇ ਜਰਨਲ ਸਕੱਤਰ ਰਾਹੁਲ ਠਾਕੁਰ ਅਤੇ ਸਟੇਜ ਸੈਕਟਰੀ ਪਰਵੇਸ਼ ਕੁਮਾਰ ਨੇ ਬੀਤੇ ਸਮੇਂ ਦੌਰਾਨ ਜਥੇਬੰਦੀ ਦੀਆਂ ਪ੍ਰਾਪਤੀਆਂ ਅਤੇ ਐਸੋਸੀਏਟ ਅਧਿਆਪਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਨਵ ਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਰਾਜਾ,ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਾਧੋਵਾਲ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਐਸੋਸੀਏਟ ਅਧਿਆਪਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪੂਰਾ ਯਤਨ ਕਰਾਂਗੇ ਅਤੇ ਇਕਜੁਟ ਹੋਕੇ ਆਉਣ ਵਾਲੇ ਸਮੇਂ ਵਿੱਚ ਸਟੇਟ ਦੀ ਜਥੇਬੰਦੀ ਨਾਲ ਮਿਲਕੇ ਹਰ ਸੰਘਰਸ਼ ਵਿੱਚ ਜ਼ਿਲ੍ਹੇ ਦਾ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮੂਹ ਐਸੋਸੀਏਟ ਅਧਿਆਪਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਂਵਾਂ ਦਾ ਹੱਲ ਕਰਵਾਉਣ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ। ਇਸ ਮੌਕੇ ਚੁਣੇ ਹੋਏ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਟ ਅਧਿਆਪਕ ਹਾਜਿਰ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ