Tuesday, September 16, 2025

Chandigarh

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

June 14, 2025 07:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ 2 ਜੂਨ ਤੋਂ 14 ਜੂਨ, 2025 ਤੱਕ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ ਅੱਜ ਬਾਲ ਭਵਨ, ਮੋਹਾਲੀ ਵਿਖੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀਮਤੀ ਗੀਤਿਕਾ ਸਿੰਘ ਸ਼ਾਮਲ ਹੋਏ। ਕੌਂਸਲ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਾਜਕਤਾ ਅਵਾਡ, ਖਜ਼ਾਨਚੀ ਸ਼੍ਰੀਮਤੀ ਰਤਿੰਦਰ ਬਰਾੜ ਅਤੇ ਸਕੱਤਰ ਡਾ. (ਸ਼੍ਰੀਮਤੀ) ਪ੍ਰੀਤਮ ਸੰਧੂ ਵੀ ਮੌਜੂਦ ਸਨ।

ਇਸ ਕੈਂਪ ਵਿੱਚ ਕੁੱਲ 41 ਬੱਚਿਆਂ ਨੇ ਨਿਯਮਿਤ ਕਿਰਿਆਵਾਂ ਚ ਭਾਗ ਲਿਆ। ਕੈਂਪ ਦੌਰਾਨ ਯੋਗ ਆਸਨ, ਆਰਟ ਐਂਡ ਕਰਾਫਟ ਅਤੇ ਸੰਗੀਤ ਦੀਆਂ ਕਲਾਸਾਂ ਜਿਵੇਂ ਸਰਸਵਤੀ ਵੰਦਨਾ, ਗਾਇਤਰੀ ਮੰਤਰ ਅਤੇ ਮੂਲ ਮੰਤਰ ਦਾ ਉਚਾਰਨ ਸਿਖਾਇਆ ਗਿਆ। ਸਮਾਪਨ ਸਮਾਰੋਹ ਵਿੱਚ ਬੱਚਿਆਂ ਨੇ ਕੈਂਪ ਦੌਰਾਨ ਸਿੱਖੀਆਂ ਗਤਿਵਿਧੀਆਂ ਦੀਆਂ ਪੇਸ਼ਕਾਰੀਆਂ ਦਿੱਤੀਆਂ।

ਮੁੱਖ ਮਹਿਮਾਨ ਦੇ ਸਵਾਗਤ ਤੋਂ ਬਾਅਦ ਡਾ. ਪ੍ਰੀਤਮ ਸੰਧੂ ਨੇ ਕੈਂਪ ਦੌਰਾਨ ਹੋਈਆਂ ਗਤਿਵਿਧੀਆਂ ਦੀ ਸੰਖੇਪ ਰਿਪੋਰਟ ਪੇਸ਼ ਕੀਤੀ ਅਤੇ ਕੈਂਪ ਦੇ ਮਕਸਦ ਬਾਰੇ ਜਾਣਕਾਰੀ ਦਿੱਤੀ।

ਕੌਂਸਲ ਦੀ ਚੇਅਰਪ੍ਰਸਨ ਸ਼੍ਰੀਮਤੀ ਪ੍ਰਾਜਕਤਾ ਅਵਾਡ ਨੇ ਬੱਚਿਆਂ ਨੂੰ ਰਚਨਾਤਮਕ ਅਤੇ ਸਕਾਰਾਤਮਕ ਗਤਿਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜਕੱਲ੍ਹ ਕੈਰੀਅਰ ਚੁਣਨ ਲਈ ਕਈ ਵਿਕਲਪ ਹਨ, ਜਿਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ।

ਸ਼੍ਰੀਮਤੀ ਗੀਤਿਕਾ ਸਿੰਘ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਕੌਂਸਲ ਵੱਲੋਂ ਅਜਿਹੀਆਂ ਅਰਥ ਭਰਪੂਰ ਗਤਿਵਿਧੀਆਂ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਐਸੀਆਂ ਸਰਗਰਮੀਆਂ ਵਿੱਚ ਸ਼ਾਮਿਲ ਕਰਨਾ ਅੱਜ ਦੀ ਲੋੜ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਰਟੀਫਿਕੇਟ ਵੀ ਵੰਡੇ।

ਇਸ ਮੌਕੇ 'ਤੇ 60 ਤੋਂ ਵੱਧ ਮਾਪੇ ਵੀ ਹਾਜ਼ਰ ਰਹੇ। ਆਖ਼ਰ ਵਿੱਚ ਕੌਂਸਲ ਦੀ ਖਜ਼ਾਨਚੀ ਸ਼੍ਰੀਮਤੀ ਰਤਿੰਦਰ ਬਰਾੜ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ।

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ