Tuesday, September 16, 2025

Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

June 16, 2025 11:43 AM
SehajTimes

ਜੋ ਕੰਮ 35 ਸਾਲਾਂ ਵਿੱਚ ਨਹੀਂ ਹੋਏ, ਉਹ ਤਿੰਨ ਸਾਲਾਂ ਵਿੱਚ ਕਰਕੇ ਦਿਖਾਏ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਤਹਿਤ ਪ੍ਰਚਾਰ ਦੌਰਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੀਆਂ ਹੋਇਆ ਲੁਧਿਆਣਾ ਵਾਸੀਆਂ ਦੇ ਹਿੱਤਾਂ ਨੂੰ ਤਵੱਜੋਂ ਦਿੰਦੇ ਆਏ ਹਨ ਅਤੇ ਲੁਧਿਆਣਾ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੇ ਆ ਰਹੇ ਹਨ। ਜੋ ਕੰਮ ਪਿਛਲੇ 35 ਸਾਲਾਂ ਵਿੱਚ ਨਹੀਂ ਹੋਏ, ਉਹ ਸੰਜੀਵ ਅਰੋੜਾ ਨੇ 3 ਸਾਲਾਂ ਵਿੱਚ ਕਰਕੇ ਦਿਖਾਏ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉੱਨਤ ਤਕਨਾਲੋਜੀ ਅਤੇ ਬਿਹਤਰ ਉਪਕਰਣਾਂ ਨਾਲ ਸਿਵਲ ਹਸਪਤਾਲ ਦਾ ਨਵੀਨੀਕਰਨ ਕਰਵਾਇਆ ਗਿਆ। ਇਸਦੇ ਨਾਲ ਹੀ ਈਐਸਆਈ ਹਸਪਤਾਲ ਨੂੰ ਅਪਗ੍ਰੇਡ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 30 ਸਾਲਾਂ ਤੋਂ ਲਟਕਦੀਆਂ ਹੋਇਆਂ ਲੁਧਿਆਣਾ ਦੀਆਂ 5 ਵੱਡੀਆਂ ਰਿਹਾਸ਼ੀ ਯੋਜਨਾਵਾਂ ਨੂੰ ਇੰਪਰੂਵਮੈਂਟ ਟਰੱਸਟ ਤੋਂ ਨਗਰ ਨਿਗਮ ਨੂੰ ਟਰਾਂਸਫਰ ਕਰਵਾਇਆ ਗਿਆ।

ਸ. ਬਰਸਟ ਨੇ ਦੱਸਿਆ ਕਿ ਬਿਜਲੀ ਦੀ ਸਮੱਸਿਆ ਦੂਰ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ 237 ਨਵੇਂ ਬਿਜਲੀ ਟ੍ਰਾਂਸਫਾਰਮਰ ਲਗਵਾਏ ਗਏ ਹਨ। ਇਸਦੇ ਨਾਲ ਹੀ ਹਲਵਾਰਾ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ, ਫੋਕਲ ਪੁਆਇੰਟ ਦੀ ਸੜਕਾ ਦਾ ਪੁਨਰ ਨਿਰਮਾਣ ਕੀਤਾ, ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕੀਤਾ। ਇਸ ਤੋਂ ਇਲਾਵਾ ਲਾਡੋਵਾਲ ਬਾਈਪਾਸ ਤੇ 23 ਕਿਲੋਮੀਟਰ ਦਾ ਲੰਬਾ ਸਾਈਕਲ ਟ੍ਰੈਕ ਅਤੇ ਸਿਧਵਾਂ ਕਨਾਲ ਤੇ ਚਾਰ ਪੁਲ ਪਾਸ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕਾਰਜ ਕੀਤੇ ਗਏ ਹਨ ਅਤੇ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ, ਸਕੂਲ ਆਫ ਐਮੀਨੈਂਸ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਕਾਸ ਦੀ ਗੱਲ ਕਰਦੀ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ