Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

June 16, 2025 12:05 PM
SehajTimes

ਹੁਸ਼ਿਆਰਪੁਰ : ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਡਰ-19 ਮਹਿਲਾ ਅੰਤਰ ਜ਼ਿਲ੍ਹਾ ਕ੍ਰਿਕਟ ਮੁਕਾਬਲੇ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਨਵਾਂਸ਼ਹਿਰ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਚਡੀਸੀਏ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਇਸ ਮੈਚ ਵਿੱਚ ਨਵਾਂਸ਼ਹਿਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਜੋ ਉਨ੍ਹਾਂ ਲਈ ਘਾਤਕ ਸਾਬਤ ਹੋਇਆ। ਹੁਸ਼ਿਆਰਪੁਰ ਦੀ ਟੀਮ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਪੂਰੀ ਨਵਾਂਸ਼ਹਿਰ ਦੀ ਟੀਮ ਨੂੰ 29.4 ਓਵਰਾਂ ਵਿੱਚ 90 ਦੌੜਾਂ 'ਤੇ ਆਊਟ ਕਰ ਦਿੱਤਾ। ਨਵਾਂਸ਼ਹਿਰ ਵੱਲੋਂ ਨੰਦਨੀ ਰਾਜਪੂਤ ਨੇ 43 ਦੌੜਾਂ ਅਤੇ ਕਰਮਜੋਤ ਨੇ 10 ਦੌੜਾਂ ਦਾ ਯੋਗਦਾਨ ਪਾਇਆ। ਹੁਸ਼ਿਆਰਪੁਰ ਲਈ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਆਸਥਾ ਸ਼ਰਮਾ ਨੇ 5 ਖਿਡਾਰੀਆਂ ਨੂੰ ਆਊਟ ਕੀਤਾ ਕਪਤਾਨ ਸੁਰਭੀ ਨੇ 2, ਵੰਸ਼ਿਕਾ, ਧਰੁਵਿਕਾ ਸੇਠ ਅਤੇ ਸੰਜਨਾ ਨੇ 1-1 ਖਿਡਾਰੀ ਨੂੰ ਆਊਟ ਕੀਤਾ। ਜਿੱਤ ਲਈ 50 ਓਵਰਾਂ ਵਿੱਚ 91 ਦੌੜਾਂ ਦੇ ਟੀਚੇ ਨਾਲ ਬੱਲੇਬਾਜ਼ੀ ਕਰਨ ਆਈ ਹੁਸ਼ਿਆਰਪੁਰ ਦੀ ਟੀਮ ਨੇ ਕਪਤਾਨ ਸੁਰਭੀ ਅਤੇ ਉਪ-ਕਪਤਾਨ ਸੁਹਾਨਾ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ 20.5 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 92 ਦੌੜਾਂ ਬਣਾਈਆਂ ਅਤੇ ਮੈਚ 5 ਵਿਕਟਾਂ ਨਾਲ ਜਿੱਤ ਲਿਆ ਅਤੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਲਈ ਬੱਲੇਬਾਜ਼ੀ ਕਰਦਿਆਂ ਸੁਹਾਨਾ ਨੇ 36 ਦੌੜਾਂ, ਸੁਰਭੀ ਨੇ 15 ਦੌੜਾਂ, ਵੰਸ਼ਿਕਾ ਨੇ 13 ਦੌੜਾਂ ਅਤੇ ਕ੍ਰਿਤਿਕਾ ਨੇ 11 ਦੌੜਾਂ ਦਾ ਯੋਗਦਾਨ ਪਾਇਆ। ਨਵਾਂਸ਼ਹਿਰ ਲਈ ਗੇਂਦਬਾਜ਼ੀ ਕਰਦਿਆਂ ਪ੍ਰਿਆ ਅਤੇ ਨੰਦਿਨੀ ਨੇ ਹੁਸ਼ਿਆਰਪੁਰ ਦੇ 2-2 ਖਿਡਾਰੀਆਂ ਨੂੰ ਆਊਟ ਕੀਤਾ। ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਲਗਾਤਾਰ ਤੀਜਾ ਮੈਚ ਜਿੱਤਿਆ ਅਤੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਇਸ ਤੋਂ ਪਹਿਲਾਂ ਕਪੂਰਥਲਾ ਅਤੇ ਰੋਪੜ ਨੂੰ ਹਰਾ ਚੁੱਕੀ ਹੈ। ਖਿਡਾਰੀਆਂ ਅਤੇ ਟੀਮ ਕੋਚਾਂ ਨੂੰ ਵਧਾਈ ਦਿੰਦੇ ਹੋਏ ਡਾ. ਘਈ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਟੀਮ ਭਵਿੱਖ ਵਿੱਚ ਵੀ ਆਪਣਾ ਚੰਗਾ ਪ੍ਰਦਰਸ਼ਨ ਜਾਰੀ ਰੱਖੇਗੀ। ਹੁਸ਼ਿਆਰਪੁਰ ਟੀਮ ਦੀ ਇਸ ਜਿੱਤ 'ਤੇ ਐਚਡੀਸੀਏ ਦੇ ਪ੍ਰਧਾਨ ਡਾ. ਦਲਜੀਤ ਖੇਲਾ ਅਤੇ ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਡਾ. ਪੰਕਜ ਸ਼ਿਵ, ਸੰਯੁਕਤ ਸਕੱਤਰ ਵਿਵੇਕ ਸਾਹਨੀ ਅਤੇ ਸਾਰੇ ਐਚਡੀਸੀਏ ਮੈਂਬਰਾਂ ਨੇ ਟੀਮ ਦੀ ਜਿੱਤ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਟੀਮ ਨੂੰ ਵਧਾਈ ਦਿੱਤੀ। ਟੀਮ ਦੀ ਜ਼ਿਲ੍ਹਾ ਕੋਚ ਦਵਿੰਦਰ ਕੌਰ ਕਲਿਆਣ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਖਿਡਾਰੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਤਿਆਰੀ ਕੀਤੀ ਹੈ, ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਭਵਿੱਖ ਵਿੱਚ ਵੀ ਆਪਣਾ ਚੰਗਾ ਪ੍ਰਦਰਸ਼ਨ ਦੁਹਰਾਏਗੀ। ਇਸ ਮੌਕੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਜ਼ਿਲ੍ਹਾ ਟ੍ਰੇਨਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਕੁਲਦੀਪ ਧਾਮੀ, ਜੂਨੀਅਰ ਕੋਚ ਦਲਜੀਤ ਧੀਮਾਨ, ਪੰਕਜ ਕੁਮਾਰ ਅਤੇ ਦਿਨੇਸ਼ ਸ਼ਰਮਾ ਨੇ ਵੀ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਪਹੁੰਚਣ 'ਤੇ ਵਧਾਈ ਦਿੱਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ