Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

June 16, 2025 12:08 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਟਕਸਾਲੀ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ, ਪੰਜਾਬ ਭਾਜਪਾ ਦੇ ਇੰਚਾਰਜ਼ ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾ ਵਰਕਰਾਂ ਨੂੰ ਝੰਜੋੜਕੇ ਰੱਖ ਦਿੱਤਾ ਹੈ। ਭਾਜਪਾ ਵਿੱਚ ਕੰਮ ਕਰਨ ਵਾਲੇ ਵਰਕਰਾਂ ਦੇ ਮਨਾਂ ਨੂੰ ਸਭ ਤੋਂ ਵੱਧ ਠੇਸ ਪਹੁੰਚੀ ਹੈ ਕਿਉਂਕਿ ਜਿਹੜਾ ਕੋਈ ਵਰਕਰ ਆਪਣੀ ਗੱਲ ਉਹਨਾਂ ਅੱਗੇ ਰੱਖਦਾ ਸੀ ਉਹਨਾਂ ਦੀ ਮਨ ਦੀ ਭਾਵਨਾਵਾਂ ਨੂੰ ਸਮਝਕੇ ਸਮਝਾਉਣ ਦਾ ਕੰਮ ਕਰਦੇ ਹਨ। ਐਤਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਡਾਕਟਰ ਜਗਮਹਿੰਦਰ ਸੈਣੀ ਅਤੇ ਸ਼ੰਕਰ ਬਾਂਸਲ ਨੇ ਕਿਹਾ ਵਿਜੇ ਰੁਪਾਣੀ ਦੀ ਜਿਵੇਂ ਦਰਦਨਾਕ ਘਟਨਾ ਵਿੱਚ ਮੌਤ ਹੋਈ ਹੈ ਉਸ ਨਾਲ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਉਹ ਇੱਕ ਸੰਗਠਨ ਨੂੰ ਵੱਡਾ ਘਾਟਾ ਪਿਆ ਹੈ। ਵਿਜੇ ਰੁਪਾਣੀ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਅੰਦਰ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੇ ਸਨ। ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਕੇਂਦਰੀ ਲੀਡਰਸ਼ਿਪ ਦੇ ਸਾਹਮਣੇ ਰੱਖਕੇ ਹੱਲ ਕਰਵਾਉਣ ਦਾ ਲੰਮਾ ਤਜ਼ਰਬਾ ਉਨ੍ਹਾਂ ਦੇ ਕੋਲ ਸੀ। ਸ਼ੰਕਰ ਬਾਂਸਲ ਬਾਸਲ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨਾਲ ਇੱਕ ਵਾਰੀ ਮਿਲਣ ਦਾ ਮੌਕਾ ਮਿਲਿਆ ਤਾਂ ਉਨਾਂ ਵੱਲੋਂ ਸਾਨੂੰ ਇਹ ਹੀ ਪ੍ਰੇਰਣਾ ਦਿੱਤੀ ਕਿ ਆਪ ਆਪਣਾ ਕੰਮ ਪਾਰਟੀ ਸੰਗਠਨ ਲਈ ਜ਼ਾਰੀ ਰੱਖੋ। ਭਾਜਪਾ ਆਗੂਆਂ ਨੇ ਕਿਹਾ ਕਿ ਵਿਜੇ ਰੁਪਾਣੀ ਵੱਲੋਂ ਪਾਰਟੀ ਵਰਕਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਭਾਜਪਾ ਲੀਡਰਸ਼ਿਪ ਨੂੰ ਉਨ੍ਹਾਂ ਦਾ ਸੁਪਨਾ ਪੂਰਾ ਕਰਨ ਲਈ ਯਤਨ ਕਰਨ ਦੀ ਲੋੜ ਹੈ।

Have something to say? Post your comment