Sunday, November 02, 2025

Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

June 16, 2025 12:41 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ-ਸੰਗਰੂਰ ਮੁੱਖ ਸੜਕ ਤੇ ਸਥਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਚੱਠੇ ਨਕਟੇ ਦੀ ਜੰਮਪਲ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਤੋਂ ਪਦ ਉੱਨਤ ਹੋਕੇ ਡੀਐਸਪੀ ਬਣੀ ਰਾਜਵਿੰਦਰ ਕੌਰ ਨੂੰ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ।  ਐਤਵਾਰ ਨੂੰ ਸੰਗਰਾਂਦ ਦੇ ਦਿਹਾੜੇ ਪਿੰਡ ਚੱਠੇ ਨਕਟੇ ਦੇ ਗੁਰਦੁਆਰਾ ਸਾਹਿਬ ਵਿਖੇ ਸਨਮਾਨਿਤ ਕਰਨ ਮੌਕੇ ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਰਾਜਵਿੰਦਰ ਕੌਰ ਨੇ ਪਹਿਲਾਂ ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਤੇ ਪਿੰਡ ਅਤੇ ਮਾਪਿਆਂ ਦਾ ਨਾਮ ਚਮਕਾਇਆ ਅਤੇ ਹੁਣ ਪੰਜਾਬ ਪੁਲਿਸ ਵਿੱਚ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਨੂੰ ਸਕੂਲ ਪੱਧਰ ਤੋਂ ਹੀ ਭਵਿੱਖ ਦੇ ਸੁਪਨੇ ਸੰਜੋਣੇ ਚਾਹੀਦੇ ਹਨ। ਇਸ ਮੌਕੇ ਬੋਲਦਿਆਂ ਡੀਐਸਪੀ ਰਾਜਵਿੰਦਰ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਦ੍ਰਿੜਤਾ ਅਤੇ ਇਮਾਨਦਾਰੀ ਨਾਲ ਨਿਭਾਅ ਕੇ ਆਪਣੇ ਨਗਰ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਆਂਚ ਨਹੀਂ ਆਉਣ ਦੇਵੇਗੀ। ਉਨ੍ਹਾਂ ਆਖਿਆ ਕਿ ਪੁਲਿਸ ਵਿਭਾਗ ਵਿੱਚ ਨੌਕਰੀ ਕਰਦਿਆਂ ਬੇਸ਼ੱਕ ਚਣੌਤੀਆਂ ਬਰਕਰਾਰ ਹਨ ਲੇਕਿਨ ਦ੍ਰਿੜ ਇਰਾਦੇ ਸਾਹਮਣੇ ਇਹ ਸਾਰਾ ਕੁੱਝ ਬੌਣਾ ਬਣ ਜਾਂਦਾ ਹੈ। ਡੀਐਸਪੀ ਰਾਜਵਿੰਦਰ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਵਰਤਾਰੇ ਨਾਲ ਆਪਣਾ ਅਤੇ ਆਪਣੇ ਮਾਪਿਆਂ ਦਾ ਸਿਰ ਸਮਾਜ ਅੰਦਰ ਨੀਵਾਂ ਹੁੰਦਾ ਹੈ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਦਾ ਸਨਮਾਨਿਤ ਕਰਨ ਬਦਲੇ ਦਿਲੋਂ ਧੰਨਵਾਦ ਕੀਤਾ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ