Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

June 16, 2025 01:14 PM
SehajTimes

ਚੰਡੀਗੜ੍ਹ : ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਵਿੱਚ ਕਮਿਸ਼ਨ ਦਿੱਤਾ ਗਿਆ, ਜਿਸਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੱਸਣਯੋਗ ਹੈ ਕਿ ਫਲਾਇੰਗ ਅਫ਼ਸਰ ਹਰਨੂਰ ਸਿੰਘ ਅਤੇ ਅਲੀਸ਼ਾ ਨੂੰ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਮਿਲਿਆ ਹੈ, ਜਦੋਂਕਿ ਫਲਾਇੰਗ ਅਫ਼ਸਰ ਕ੍ਰਿਤੀ ਐਸ ਬਿਸ਼ਟ ਨੂੰ ਹਵਾਈ ਸੈਨਾ ਦੀ ਪ੍ਰਸ਼ਾਸਨ ਸ਼ਾਖਾ ਵਿੱਚ ਫਲਾਈਟ ਕੰਟਰੋਲਰ ਵਜੋਂ ਕਮਿਸ਼ਨ ਮਿਲਿਆ ਹੈ।

ਫਲਾਇੰਗ ਅਫ਼ਸਰ ਹਰਨੂਰ ਸਿੰਘ ਪਠਾਨਕੋਟ ਦੇ ਰਹਿਣ ਵਾਲੇ ਸ. ਵਿਕਰਮ ਸਿੰਘ ਬੈਂਸ ਦੀ ਧੀ ਹੈ, ਜੋ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ। ਫਲਾਇੰਗ ਅਫ਼ਸਰ ਕ੍ਰਿਤੀ ਐਸ. ਬਿਸ਼ਟ ਦੇ ਪਿਤਾ ਸ੍ਰੀ ਸ਼ਕਤੀ ਸ਼ਰਨ ਸਿੰਘ ਪੀ.ਏ.ਸੀ.ਐਲ., ਨੰਗਲ ਵਿਖੇ ਸੀਨੀਅਰ ਇੰਜੀਨੀਅਰ ਹਨ। ਫਲਾਇੰਗ ਅਫ਼ਸਰ ਅਲੀਸ਼ਾ ਦੇ ਪਿਤਾ ਸ੍ਰੀ ਸੁਨੀਲ ਦੱਤ, ਜੋ ਜਲੰਧਰ ਨਾਲ ਸਬੰਧ ਰੱਖਦੇ ਹਨ, ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ।

ਇਨ੍ਹਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਦੀ ਸਫ਼ਲਤਾ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਣ ਦਾ ਟੀਚਾ ਰੱਖਣ ਵਾਲੀ ਕੁੜੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜੁਲਾਈ, 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿਖੇ ਕੁੜੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ, ਜਿਸ ਦਾ ਦੂਜਾ ਬੈਚ ਇਸ ਸਮੇਂ ਸਿਖਲਾਈ ਲੈ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਤਿੰਨ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੋਰ ਪ੍ਰਫੁਲਿੱਤ ਕਰੇਗੀ। ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਵਾਲੀਆਂ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ