Tuesday, September 16, 2025

Chandigarh

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

June 16, 2025 01:29 PM
SehajTimes

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਆਮ ਚੋਣਾਂ ਤੋਂ ਇੱਕ ਜਾਂ ਦੋ ਸਾਲ ਬਾਅਦ ਆਪਣੀ ਸਹੂਲਤ ਅਨੁਸਾਰ ਰਾਜ ਚੋਣਾਂ ਕਰਵਾਉਣ ਦੇ ਏਜੰਡੇ ਨੂੰ ਦਰਸ਼ਾਉਂਦੀਆਂ ਸੋਧਾਂ ਦਾ ਦਿੱਤਾ ਹਵਾਲਾ

ਚੰਡੀਗੜ੍ਹ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ 'ਇੱਕ ਰਾਸ਼ਟਰ ਇੱਕ ਚੋਣ' ਸੋਧ ਬਿੱਲ 'ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਦੱਸਿਆ।

ਸ਼੍ਰੀ ਪੀ.ਪੀ. ਚੌਧਰੀ ਦੀ ਪ੍ਰਧਾਨਗੀ ਹੇਠ ਗਠਿਤ ਸਾਂਝੀ ਸੰਸਦੀ ਕਮੇਟੀ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮਿਲ ਕੇ ਇਸ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਇੱਕ ਲੁਕਵਾਂ ਏਜੰਡਾ ਹੈ ਜੋ ਭਾਰਤ ਦੇ ਸੰਵਿਧਾਨ ਜਿਸਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਧਿਆਨ ਨਾਲ ਬਣਾਇਆ, ਵਿੱਚ ਦਰਜ ਰਾਸ਼ਟਰ ਦੇ ਸੰਘੀ ਢਾਂਚੇ ਨੂੰ ਤਬਾਹ ਕਰਨ ਲਈ ਤਿਆਰ ਕੀਤਾ ਗਿਆ ਹੈ।

ਪ੍ਰਸਤਾਵਿਤ ਬਿੱਲ ਦੀਆਂ ਸੋਧਾਂ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਵਿੱਚ ਸ਼ਾਮਿਲ ਕੀਤੀਆਂ ਗਈਆਂ ਸੋਧਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਦੇ ਰਹਿਮੋ-ਕਰਮ ਅਧੀਨ ਕਰ ਦੇਣਗੀਆਂ, ਜੋ ਕਿ ਸੰਵਿਧਾਨ ਵਿੱਚ ਦਰਜ ਸੰਘੀ ਢਾਂਚੇ ਵਿਰੁੱਧ ਇੱਕ ਚਿੰਤਾਜਨਕ ਪਹੁੰਚ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕੇਂਦਰ ਸਰਕਾਰ ਦੁਆਰਾ ਧਾਰਾ 356 ਅਤੇ 360 ਦੀ ਦੁਰਵਰਤੋਂ ਨੂੰ ਹੋਰ ਉਤਸ਼ਾਹਿਤ ਕਰੇਗਾ।

ਸੋਧ ਬਿੱਲ ਦੇ ਭਾਗ 2 ਦੇ ਭਾਗ 5 ਦੇ ਅਨੁਸਾਰ, ਜੇਕਰ ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਕਿਸੇ ਵੀ ਵਿਧਾਨ ਸਭਾ ਦੀਆਂ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਨਾਲ ਨਹੀਂ ਕਰਵਾਈਆਂ ਜਾ ਸਕਦੀਆਂ, ਤਾਂ ਉਹ ਰਾਸ਼ਟਰਪਤੀ ਨੂੰ ਇੱਕ ਆਦੇਸ਼ ਦੁਆਰਾ ਐਲਾਨ ਕਰਨ ਲਈ ਸਿਫਾਰਸ਼ ਕਰ ਸਕਦਾ ਹੈ, ਕਿ ਉਸ ਵਿਧਾਨ ਸਭਾ ਦੀਆਂ ਚੋਣਾਂ ਬਾਅਦ ਦੀ ਮਿਤੀ 'ਤੇ ਕਰਵਾਈਆਂ ਜਾ ਸਕਦੀਆਂ ਹਨ। ਇਸ ਸੋਧ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ ਸੰਕਲਪ ਅੰਤ ਵਿੱਚ ਉਲਟਾ ਪਵੇਗਾ, ਕਿਉਂਕਿ ਇਹ ਕੇਂਦਰ ਸਰਕਾਰ ਨੂੰ ਆਮ ਚੋਣਾਂ ਤੋਂ ਇੱਕ ਜਾਂ ਦੋ ਸਾਲ ਬਾਅਦ ਆਪਣੀ ਸਹੂਲਤ ਅਨੁਸਾਰ ਰਾਜ ਚੋਣਾਂ ਕਰਵਾਉਣ ਦੇ ਯੋਗ ਬਣਾਏਗਾ, ਨਾ ਕਿ ਇਸ ਸੋਧ ਬਿੱਲ ਦੇ ਕੀਤੇ ਜਾ ਰਹੇ ਪ੍ਰਚਾਰ ਅਨੁਸਾਰ ਸਾਰੇ ਦੇਸ਼ ਵਿੱਚ ਇੱਕੋ ਸਮੇਂ ਚੋਣ ਕਰਵਾਉਣ ਨੂੰ।

ਰਾਜਾਂ ਦੇ ਸੰਘੀ ਢਾਂਚੇ ਅਤੇ ਸੰਸਥਾਗਤ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਲਈ ਇੱਕ ਸਾਂਝੇ ਸਟੈਂਡ ਦੀ ਮੰਗ ਕਰਦਿਆਂ, ਸ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਇੱਕਪਾਸੜ ਪ੍ਰਸਤਾਵ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਲਈ ਲੋੜੀਂਦੇ ਸ਼ਕਤੀ ਦੇ ਸੰਤੁਲਨ ਨੂੰ ਅਸਥਿਰ ਕਰਨ ਦਾ ਖਤਰਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੁਆਰਾ ਪ੍ਰਸਤਾਵਿਤ ਇੱਕ ਰਾਸ਼ਟਰ ਇੱਕ ਚੋਣ ਬਿੱਲ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਲਈ ਇੱਕ ਗਿਣੀ-ਮਿਥੀ ਚਾਲ ਹੈ ਜੋ ਵਿਭਿੰਨ ਸਭਿਆਚਾਰਾਂ, ਭਾਸ਼ਾਵਾਂ ਅਤੇ ਖੇਤਰਾਂ ਦੀ ਨੁਮਾਇੰਦਗੀ ਕਰਦਿਆਂ ਭਾਰਤੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ।

ਸੰਵਿਧਾਨ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਅਟੱਲ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਅਤੇ 'ਆਪ' ਕੇਂਦਰੀਕ੍ਰਿਤ ਪਹੁੰਚ ਵਾਲੇ ਇਸ ਸੋਧ ਬਿੱਲ ਤੋਂ ਰਾਜਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲਿਖਤੀ ਰੂਪ ਵਿੱਚ ਵੀ ਇਸ ਬਿੱਲ ਦਾ ਵਿਰੋਧ ਕਰਨਗੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ