Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

June 16, 2025 01:53 PM
SehajTimes

ਸਿੱਖਿਆ ਮੰਤਰੀ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।

ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਹਨਾਂ ਦਾ ਸਮਰਥਣ ਕੀਤਾ ਜਾਵੇ ਅਤੇ ਉਹਨਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ