Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

June 16, 2025 02:59 PM
SehajTimes
11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਜਸਪਾਲ ਸਿੰਘ ਸਿੱਧੂ, ਪੰਜਾਬੀ ਅਕੈਡਮੀ ਦੇ ਮਲਕੀਤ ਸਿੰਘ ਬਲ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਤੇ ਸਰਬਜੀਤ ਸਿੰਘ ਸੈਣੀ ਨੇ ਵੀ ਕੀਤਾ ਸਵਾਗਤ 

ਮੁੰਬਈ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ 'ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ 'ਤੇ ਮਨਾਉਣ ਦੇ ਹਾਲ ਹੀ ’ਚ ਕੀਤੇ ਗਏ ਐਲਾਨ ਨਾਲ ਜਿੱਥੇ ਮਹਾਰਾਸ਼ਟਰ ਦਾ ਸਿੱਖ ਭਾਈਚਾਰਾ ਉਤਸ਼ਾਹ ਦੀ ਸਥਿਤੀ ਵਿੱਚ ਹੈ, ਉੱਥੇ ਹੀ ਕੇਂਦਰੀ ਰੇਲਵੇ ਮੰਤਰਾਲੇ ਨੇ ਮੁੰਬਈ ਤੋਂ ਹਜ਼ੂਰ ਸਾਹਿਬ, ਨਾਂਦੇੜ ਤੱਕ ਵੰਦੇ ਭਾਰਤ ਐਕਸਪ੍ਰੈੱਸ ਚਲਾਉਣ ਦੀ ਇਜਾਜ਼ਤ ਦੇ ਕੇ ਗੁਰੂ ਨਾਨਕ ਲੇਵਾ ਸੰਗਤ ਅਤੇ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਵੰਦੇ ਭਾਰਤ ਰੇਲਗੱਡੀ ਨੰਬਰ 20705 ਨਾਂਦੇੜ ਤੋਂ ਸਵੇਰੇ 5 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 2.25 ਵਜੇ ਮੁੰਬਈ ਪਹੁੰਚੇਗੀ, ਜਦੋਂ ਕਿ ਰੇਲਗੱਡੀ ਨੰਬਰ 20706 ਮੁੰਬਈ ਤੋਂ ਦੁਪਹਿਰ 1.10 ਵਜੇ ਰਵਾਨਾ ਹੋਵੇਗੀ ਅਤੇ ਰਾਤ 10.50 ਵਜੇ ਨਾਂਦੇੜ ਪਹੁੰਚੇਗੀ।
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਜੋ ਕਿ ਸਿੱਖ ਸਮਾਜ ਮਹਾਰਾਸ਼ਟਰ ਦੇ ਸੰਸਥਾਪਕ ਵੀ ਹਨ, ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਮਹਾਰਾਸ਼ਟਰ ਅਤੇ ਪੂਰੇ ਭਾਰਤ ਦੇ ਸਿੱਖ ਭਾਈਚਾਰੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦਾ ਪਲ ਹੈ। ਨਾਂਦੇੜ, ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੋਤੀ ਜੋਤ ਸਥਾਨ ਹੈ, ਸਿੱਖਾਂ ਲਈ ਬਹੁਤ ਹੀ ਅਧਿਆਤਮਿਕ, ਸਭਿਆਚਾਰਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਖ਼ਾਸ ਕਰਕੇ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ, ਲੋੜਾਂ ਅਤੇ ਅਕਾਂਖਿਆਵਾਂ ਦੀ ਪੂਰਤੀ ਲਈ ਦਲੇਰਾਨਾ ਅਤੇ ਦੂਰ-ਦਰਸ਼ੀ ਕਦਮ ਚੁੱਕਣ ਲਈ  ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਸਾਡੇ ਵਿਸ਼ਵਾਸ, ਇਤਿਹਾਸ ਅਤੇ ਯੋਗਦਾਨ ਨੂੰ ਉੱਚ ਪੱਧਰ 'ਤੇ ਮਾਨਤਾ ਦਿੱਤੀ ਜਾ ਰਹੀ ਹੈ। ਫੜਨਵੀਸ ਸਰਕਾਰ ਦੀ ਇਹ ਵਚਨਬੱਧਤਾ ਰਾਜ ਭਰ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਉੱਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਹਾਈ-ਸਪੀਡ, ਸੈਮੀ-ਬੁਲੇਟ ਟ੍ਰੇਨ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਦੀ ਸ਼ੁਰੂਆਤ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਨਿਵਾਸੀਆਂ ਲਈ ਆਰਾਮ ਅਤੇ ਸੰਪਰਕ ਵਧਾਉਣ ਲਈ ਇੱਕ ਜੀਵਨ ਰੇਖਾ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ਇੱਕ ਵਫ਼ਦ ਨੇ 29 ਸਤੰਬਰ 2024 ਨੂੰ ਹੋਏ ਗੁਰਮਤਿ ਸਮਾਗਮ ਦੌਰਾਨ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੂੰ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣ ਲਈ ਮੁੰਬਈ, ਨਵੀਂ ਮੁੰਬਈ, ਔਰੰਗਾਬਾਦ ਅਤੇ ਨਾਗਪੁਰ ਨੂੰ ਨਾਂਦੇੜ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ। ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ, 11 ਅਕਤੂਬਰ 2024 ਨੂੰ, ਸ਼੍ਰੀ ਫੜਨਵੀਸ ਨੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ ਕੋਲ ਇਹ ਮਾਮਲਾ ਉਠਾਇਆ ਅਤੇ ਕਿਹਾ ਕਿ ਨਵੀਂ ਮੁੰਬਈ ਦਾ ਵਿਕਾਸ ਪਨਵੇਲ ਤੱਕ ਫੈਲ ਗਿਆ ਹੈ, ਜਿੱਥੇ ਸਿੱਖ ਭਾਈਚਾਰੇ ਦੀ ਵੱਡੀ ਆਬਾਦੀ ਹੈ। ਨਵੀਂ ਮੁੰਬਈ ਅਤੇ ਪਨਵੇਲ ਵਿੱਚ ਵਧਦੀ ਸਿੱਖ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ, ਔਰੰਗਾਬਾਦ, ਨਾਗਪੁਰ, ਨਾਂਦੇੜ ਅਤੇ ਉੱਤਰੀ ਭਾਰਤ ਨਾਲ ਰੇਲ ਸੰਪਰਕ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਸੁਪਰ-ਫਾਸਟ ਵੰਦੇ ਭਾਰਤ ਰੇਲ ਚਲਾਉਣ ਦੀ ਮੰਗ ਕੀਤੀ।
ਨਵੀਂ ਮੁੰਬਈ ਦੇ ਗੁਰਦੁਆਰਿਆਂ ਦੀ ਸੁਪਰੀਮ ਕੌਂਸਲ ਦੇ ਚੇਅਰਮੈਨ ਅਤੇ 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ ਦੇ ਕਾਰਜਕਾਰੀ ਚੇਅਰਮੈਨ ਮਲਕੀਤ ਸਿੰਘ ਬਲ, ਮਹਾਰਾਸ਼ਟਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ, ਸਿੱਖ ਤਾਲਮੇਲ ਕਮੇਟੀ ਸਰਬਜੀਤ ਸਿੰਘ ਸੈਣੀ, ਸਰਬਜੀਤ ਸਿੰਘ ਸੰਧੂ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰੇਲਵੇ ਮੰਤਰਾਲੇ ਵੱਲੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਮੁੰਬਈ-ਹਜ਼ੂਰ ਸਾਹਿਬ ਨਾਂਦੇੜ ਤੱਕ ਵਧਾਉਣ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਦਮ ਨਾਲ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਕਿਉਂਕਿ ਹੁਣ ਉਨ੍ਹਾਂ ਲਈ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਸਥਾਨ ਹਜ਼ੂਰ ਸਾਹਿਬ ਦੀ ਯਾਤਰਾ ਕਰਨਾ ਆਸਾਨ ਹੋ ਜਾਵੇਗਾ।
 

Have something to say? Post your comment

 

More in National

ਮਹਾਰਾਸ਼ਟਰ ਸਿੱਖ ਸਮਾਜ ਨੇ ਮਹਾਰਾਸ਼ਟਰ ਦੇ ਨਵ-ਨਿਯੁਕਤ ਭਾਜਪਾ ਪ੍ਰਧਾਨ ਸ਼੍ਰੀ ਰਵਿੰਦਰ ਚਵਾਨ ਦਾ ਸਨਮਾਨ ਕੀਤਾ

ਗੁਰੂਗ੍ਰਾਮ : ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ

ਜੰਮੂ ਤੋਂ ਪੰਜਾਬ ਆ ਰਹੀ ਮਾਲਗੱਡੀ ਕਠੁਆ ਨੇੜੇ ਲਖਨਪੁਰ ‘ਚ ਪਟੜੀ ਤੋਂ ਉਤਰੀ

ਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ