Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

June 16, 2025 03:30 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਮਾਵਾਂ ਸਿਹਤ ਦੇ ਖੇਤਰ ਵਿੱਚ ਵਰਣਯੋਗ ਉਪਲਬਧੀ ਹਾਸਲ ਕੀਤੀ ਹੈ। ਭਾਰਤ ਵਿੱਚ ਮਾਵਾਂ ਦੀ ਮਰਣ ਦਰ 'ਤੇ ਨਵੀਨਤਮ ਨਮੂਨਾ ਪੰਜੀਕਰਣ ਪ੍ਰਣਾਲੀ ਵਿਸ਼ੇਸ਼ ਬੁਲੇਟਿਨ ਅਨੁਸਾਰ, ਰਾਜ ਵਿੱਚ ਮਾਵਾਂ ਦੀ ਮਰਣ ਦਰ 106 ਤੋਂ ਘੱਟ ਕੇ 89 'ਤੇ ਆ ਗਈ ਹੈ ਜੋ 17 ਅੰਕਾਂ ਦਾ ਵਰਣਯੋਗ ਸੁਧਾਰ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਮਾਂ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਰਾਜ ਸਰਕਾਰ ਦੇ ਲਗਾਤਾਰ ਯਤਨਾਂ ਨੂੰ ਦਰਸ਼ਾਉਂਦੀ ਹੈ। ਮਾਵਾਂ ਦੀ ਮਰਣ ਦਾਰ ਵਿੱਚ ਘਾਟੇ ਦਾ ਮਤਲਬ ਹੈ ਕਿ ਰਾਜਭਰ ਵਿੱਚ ਸਮਰਪਿਤ ਮੈਡੀਕਲ ਅਤੇ ਸਿਹਤ ਕਰਮਚਾਰੀਆਂ ਨੇ ਠੋੋੋਸ ਯਤਨਾਂ ਕਾਰਨ ਇਸ ਸਮੇ ਦੌਰਾਨ ਲਗਭਗ 300 ਹੋਰ ਮਾਵਾਂ ਦੀ ਜਾਨ ਬਚਾਈ ਗਈ।

ਸਿਹਤ ਵਿਭਾਗ ਮਾਵਾਂ ਦੀ ਮਰਣ ਦਰ ਨੂੰ ਹੋਰ ਘੱਟ ਕਰਨ ਲਈ ਵਚਨਬੱਧ ਹੈ ਜਿਸ ਦਾ ਅੰਤਿਮ ਟੀਚਾ ਸਤਤ ਵਿਕਾਸ ਟੀਚੇ ਨੂੰ ਪ੍ਰਾਪਤ ਕਰਨਾ ਹੈ ਜੋ ਪ੍ਰਤੀ 100,000 ਜੀਵੀਤ ਜਨਮਾਂ 'ਤੇ 70 ਤੋਂ ਘੱਟ ਮਾਵਾਂ ਦੀ ਮਰਣ ਦਰ ਹੈ। ਸਾਰੇ ਸਰਕਾਰੀ ਡਿਲਵਰੀ ਕੇਂਦਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਹੁਣ ਉਹ ਸੁਰੱਖਿਅਤ ਅਤੇ ਮਾਣਯੋਗ ਡਿਲਵਰੀ ਅਨੁਭਵ ਯਕੀਨੀ ਕਰਨ ਲਈ ਜਰੂਰੀ ਦਵਾਵਾਂ, ਉਪਕਰਣਾਂ ਅਤੇ ਰਸਦ ਨਾਲ ਪੂਰੀ ਤਰ੍ਹਾਂ ਸੁਸੱਜਿਤ ਹਨ।

ਇਸ ਦੇ ਇਲਾਵਾ ਐਚਆਰਪੀ ਮਾਰਗਦਰਸ਼ਨ ਨੋਟ ਰਾਹੀਂ ਉੱਚ ਜੋਖਿਮ ਵਾਲੀ ਪ੍ਰੈਗਨੈਂਸੀ ਦੀ ਵਿਵਸਥਿਤ ਪਛਾਣ ਅਤੇ ਪੁਬੰਧਨ ਕੀਤਾ ਜਾ ਰਿਹਾ ਹੈ। ਸੁਰੱਖਿਅਤ ਜਨਨੀ ਮਹੀਨਾ, ਉੱਚ ਜੋਖਿਮ ਵਾਲੀ ਪ੍ਰੈਗਨੈਂਸੀ ਦੀ ਜਾਂਚ ਅਤੇ ਸਹਾਇਤਾ ਲਈ ਇੱਕ ਮਹੀਨੇਵਾਰ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਸਮੇ ਸਿਰ ਪਤਾ ਲਗਾਉਣ ਅਤੇ ਉਸ ਵਿੱਚ ਦਖਲਅੰਦਾਜੀ ਵਿੱਚ ਸੁਧਾਰ ਹੋ ਸਕੇ।

ਹਰਿਆਣਾ ਤੇ ਕੌਮੀ ਸਿਹਤ ਮਿਸ਼ਨ ਦੇ ਨਿਦੇਸ਼ਕ ਡਾ. ਆਰ.ਐਸ.ਢਿੱਲੋ ਨੇ ਦੱਸਿਆ ਕਿ ਰਾਜ ਵਿੱਚ ਸੰਸਥਾਗਤ ਡਿਲਵਰੀ 2024-25 ਵਿੱਚ 98.3 ਫੀਸਦੀ ਤੱਕ ਪਹੁੰਚ ਗਏ ਹਨ ਜੋ ਸਰਕਾਰੀ ਸਿਹਤ ਸੇਵਾਵਾਂ ਵਿੱਚ ਬੇਹਤਰ ਸਿਵਿਲ ਭਰੋਸਾ ਅਤੇ ਸੁਰੱਖਿਅਤ ਡਿਲਵਰੀ ਤੱਕ ਵਿਆਪਕ ਪਹੁੰਚ ਦਾ ਸੰਕੇਤ ਦਿੰਦੇ ਹਨ।

ਇਸ ਦੇ ਇਲਾਵਾ, ਜਨਨੀ ਨਵਜਾਤ ਸੁਰੱਖਿਆ ਪ੍ਰੋਗਰਾਮ ਅਤੇ ਜਨਨੀ ਸੁਰੱਖਿਆ ਯੋਜਨਾ ਜਿਹੀ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਪੋ੍ਰਗਰਾਮ ਯਕੀਨੀ ਕਰਦੇ ਹਨ ਕਿ ਸਿਵਿਲ ਸਿਹਤ ਸਹੂਲਤਾਂ ਦਾ ਉਪਯੋਗ ਕਰਨ ਵਾਲੀ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਦਵਾਵਾਂ, ਭੋਜਨ, ਖੂਨ ਚੜਾਉਨਾ ਅਤੇ ਰੇਫਰਲ ਟ੍ਰਾਂਸਪੋਰਟ ਪ੍ਰਾਪਤ ਹੋਵੇ। ਇਹ ਪਹਿਲ ਜੇਬ ਤੋਂ ਹੋਣ ਵਾਲੇ ਖਰਚੇ ਨੂੰ ਖਤਮ ਕਰਦੀ ਹੈ ਅਤੇ ਸਾਰਿਆਂ ਲਈ ਸਿਹਤ ਸੇਵਾ ਤੱਕ ਪਹੁੰਚ ਨੂੰ ਵਧਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦਾ ਸਿਹਤ ਵਿਭਾਗ ਮਾਵਾਂ ਦੀ ਸਿਹਤ ਪਰਿਣਾਮਾਂ ਨੂੰ ਬੇਹਤਰ ਬਨਾਉਣ ਲਈ ਵਚਨਬੱਧ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ