Tuesday, September 16, 2025

Malwa

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

June 16, 2025 06:19 PM
ਦਰਸ਼ਨ ਸਿੰਘ ਚੌਹਾਨ
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਆਖਿਆ ਅਲਵਿਦਾ 
 
ਕੈਬਨਿਟ ਮੰਤਰੀ ਅਮਨ ਅਰੋੜਾ ਦੇ  ਭਣੋਈਏ ਨੇ ਰਾਜਿੰਦਰ ਦੀਪਾ 
 
 
ਸੁਨਾਮ : ਹਾਲਾਂਕਿ ਅਜੇ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਕਰੀਬ ਡੇਢ ਸਾਲ ਦਾ ਸਮਾਂ ਬਾਕੀ ਹੈ ਲੇਕਿਨ ਉਸ ਤੋਂ ਪਹਿਲਾਂ ਹੀ ਸੋਮਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਨਵਾਂ ਮੋੜਾ ਕੱਟ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜਨਰਲ ਸਕੱਤਰ ਰਾਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਕੇ ਆਪਣੀ ਮਾਂ ਪਾਰਟੀ ਕਾਂਗਰਸ ਦਾ ਹੱਥ ਫੜ ਲਿਆ। ਸਾਲ 2018 ਵਿੱਚ, ਰਾਜਿੰਦਰ ਦੀਪਾ ਕਾਂਗਰਸ ਛੱਡਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ। ਸੋਮਵਾਰ ਨੂੰ, ਰਾਜਿੰਦਰ ਦੀਪਾ ਚੰਡੀਗੜ੍ਹ ਵਿੱਚ ਕਾਂਗਰਸ ਦੇ ਸੂਬਾਈ ਇੰਚਾਰਜ਼ ਭੁਪੇਸ਼ ਬਘੇਲ , ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ  ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਰਾਜਿੰਦਰ ਦੀਪਾ ਸਾਬਕਾ ਕਾਂਗਰਸੀ ਮੰਤਰੀ ਮਰਹੂਮ ਭਗਵਾਨ ਦਾਸ ਅਰੋੜਾ ਦੇ ਜਵਾਈ ਅਤੇ 'ਆਪ' ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਭਣੋਈਏ ਹਨ। ਮੰਨਿਆ ਜਾ ਰਿਹਾ ਹੈ ਰਾਜਿੰਦਰ ਦੀਪਾ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਸੁਨਾਮ ਦੀ ਰਾਜਨੀਤਕ ਸਥਿਤੀ 'ਤੇ ਜ਼ਰੂਰ ਅਸਰ ਪਵੇਗਾ। ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਆਉਣ ਵਾਲਾ ਦੀਪਾ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਹ ਵਿਦਿਆਰਥੀ ਜਥੇਬੰਦੀ ਪੂਸੂ ਦੇ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦਾ ਮੈਂਬਰ ਰਿਹਾ ਹੈ। ਉਹ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਵਜੋਂ ਸਰਗਰਮ ਰਿਹਾ ਹੈ ਅਤੇ ਪ੍ਰਤਾਪ ਸਿੰਘ ਬਾਜਵਾ ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਸਨ ਤਾਂ ਦੀਪਾ ਨੇ ਉਨ੍ਹਾਂ ਨਾਲ ਕੰਮ ਕੀਤਾ। ਰਾਜਿੰਦਰ ਦੀਪਾ ਦੀ ਪਤਨੀ ਸੋਨੀਆ ਅਰੋੜਾ (ਅਮਨ ਅਰੋੜਾ ਦੀ ਭੈਣ) ਨੇ ਸਾਲ 2002 ਵਿੱਚ ਸੁਨਾਮ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਜਦੋਂ ਕਿ ਦੀਪਾ ਦੋ ਵਾਰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ ਵਿੱਚ ਰਹਿੰਦਿਆਂ ਰਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ  ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਤੋਂ ਡਾਢੇ ਪ੍ਰੇਸ਼ਾਨ ਸਨ ਅਤੇ ਇੱਕ ਨਵਾਂ ਰਾਜਨੀਤਕ ਰਾਹ ਲੱਭ ਰਹੇ ਸਨ, ਹਾਲਾਂਕਿ ਰਾਜਿੰਦਰ ਦੀਪਾ ਨੇ ਇਸ ਵਿਸ਼ੇ 'ਤੇ ਕਦੇ ਖੁੱਲ੍ਹਕੇ ਗੱਲ ਨਹੀਂ ਕੀਤੀ, ਪਰ ਉਸਦੇ ਨਜ਼ਦੀਕੀ ਸਾਥੀਆਂ ਦਾ ਮੰਨਣਾ ਹੈ ਕਿ ਇਸ ਘਟਨਾ ਤੋਂ ਰਾਜਿੰਦਰ ਦੀਪਾ ਨੂੰ ਦੁੱਖ ਹੋਇਆ ਹੈ। ਅਕਾਲੀ ਦਲ ਬਾਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਰਾਜਿੰਦਰ ਦੀਪਾ ਕੋਲ ਇੱਕ ਦਲੇਰ ਅਤੇ ਸੁਲਝੇ ਹੋਏ ਆਗੂ ਵਾਲਾ ਤਜਰਬਾ ਹੈ ਅਤੇ ਉਹ ਹਰ ਮੁੱਦੇ ਨੂੰ ਦਲੇਰੀ ਨਾਲ ਉਠਾਉਂਦੇ ਹਨ। ਰਾਜਸੀ ਮਾਹਿਰਾਂ ਦਾ ਮੰਨਣਾ ਹੈ ਕਿ ਦੀਪਾ ਦੀ ਅਜਿਹੀ ਛਵੀ ਵਿਰੋਧੀ  ਆਗੂਆਂ 'ਤੇ ਭਾਰੂ ਸਾਬਤ ਹੋ ਸਕਦੀ ਹੈ, ਬਾਕੀ ਸਮਾਂ ਆਉਣ ਤੇ ਪਤਾ ਲੱਗੇਗਾ ਕਿ ਰਾਜਿੰਦਰ ਦੀਪਾ ਦਾ ਆਉਣ ਵਾਲਾ ਰਾਜਨੀਤਕ ਭਵਿੱਖ ਕੀ ਤੈਅ ਕਰੇਗਾ ?  

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ