Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

June 17, 2025 11:51 AM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਹੋਟਲ ਲੋਰਡਜ਼ ਇੰਨ ਜ਼ੀਰਕਪੁਰ, ਫੇਜ਼-5 ਦੀ ਮਾਰਕੀਟ ਅਤੇ ਮੈਟਰੋ ਸਿਟੀ, ਜ਼ੀਰਕਪੁਰ ਵਿਖੇ ਸਵੈ-ਇੱਛੁੱਕ ਖੂਨਦਾਨ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਸ੍ਰੀ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਨੇ ਕੈਂਪ ਦੌਰਾਨ ਖੂਨਦਾਨੀਆਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਦੱਸਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕੋਈ ਕਮਜੋਰੀ ਨਹੀ ਆਉਂਦੀ, ਬਲਕਿ ਹਰ ਕਿਸੇ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮੱਦਦ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨ ਵਰਗਾ ਨੇਕ ਕਾਰਜ ਮਹਾਨ ਸੇਵਾ ਵਿੱਚ ਆਉਂਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋਂ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ।
ਕੈਂਪ ਦੌਰਾਨ ਖੂਨਦਾਨੀਆਂ ਨੂੰ ਬੈਜ ਲਗਾਏ ਗਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ ਸਕੱਤਰ ਸ੍ਰੀ ਹਰਬੰਸ ਸਿੰਘ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। ਰੈਡ ਕਰਾਸ ਸ਼ਾਖਾ ਸੰਸਥਾ/ਐਨ.ਜੀ.ਓ. ਦੀ ਮਦਦ ਕਰਨ ਲਈ ਹਮੇਸ਼ਾਂ ਤਤਪਰ ਰਹੇਗੀ।
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ