Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਵਨ ਨੇਸ਼ਨ, ਵਨ ਇਲੈਕਸ਼ਨ ਨਾਲ ਲੋਕਤੰਤਰ ਨੂੰ ਮਿਲੇਗਾ ਨਵਾਂ ਮੁਕਾਮ : ਮੁੱਖ ਮੰਤਰੀ

June 17, 2025 01:04 PM
SehajTimes

ਵਨ ਨੇਸ਼ਨ, ਵਨ ਇਲੈਕਸ਼ਨ ਸਮੇਂ ਦੀ ਮੰਗ ਅਤੇ ਜਨਤਾ ਦੀ ਭਾਵਨਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੰਯੁਕਤ ਸੰਸਦੀ ਕਮੇਟੀ ਨੇ ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਅਧਿਐਨ ਦੌਰੇ ਦੌਰਾਨ ਕੀਤੀ ਵੱਖ-ਵੱਖ ਮੀਟਿੰਗਾਂ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਏਕ ਭਾਰਤ, ਸ਼੍ਰੇਸ਼ਠ ਭਾਰਤ ਦੀ ਦੂਰਦਰਸ਼ੀ ਸੋਚ ਦਾ ਹਿੱਸਾ ਹੈ। ਇਹ ਸਿਰਫ ਇੱਕ ਨਾਰਾ ਨਹੀਂ, ਸੋਗ ਇੱਕ ਮਜਬੂਤ ਲੋਕਤੰਤਰ ਦੀ ਦਿਸ਼ਾ ਵਿੱਚ ਰਾਸ਼ਟਰੀ ਦ੍ਰਿਸ਼ਟੀਕੋਣ ਹੈ। ਹਰਿਆਣਾ ਸਰਕਾਰ ਇਸ ਪਹਿਲ ਦਾ ਸੈਦਾਂਤਿਕ ਸਮਰਥਨ ਕਰਦੀ ਹੈ ਅਤੇ ਇਸ ਨੂੰ ਪ੍ਰਭਾਵੀ ਲਾਗੂ ਕਰਨ ਨਾਲ ਦੇਸ਼ ਨੂੰ ਬਹੁਆਯਾਮੀ ਲਾਭ ਮਿਲਣਗੇ।

ਮੁੱਖ ਮੰਤਰੀ ਅੱਜ ਨਿਯੂ ਚੰਡੀਗੜ੍ਹ ਵਿੱਚ ਆਯੋਜਿਤ ਸੰਯੁਕਤ ਸੰਸਦੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ। ਇਹ ਸੰਯੁਕਤ ਸੰਸਦੀ ਕਮੇਟੀ ਸੰਵਿਧਾਨ (129ਵਾਂ) ਸੋਧ ਬਿੱਲ, 2024 ਅਤੇ ਸੰਘ ਰਾਜ ਖੇਤਰ ਕਾਨੂੰਨ (ਸੋਧ) ਬਿੱਲ, 2024 'ਤੇ ਅਧਿਐਨ ਦੌਰੇ 'ਤੇ ਹਨ। ਇਸ ਮੌਕੇ 'ਤੇ ਕਮੇਟੀ ਦੇ ਚੇਅਰਮੈਨ ਸਾਂਸਦ ਸ੍ਰੀ ਪੀ.ਪੀ. ਚੌਧਰੀ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਲਾਗੂ ਹੋਣ ਨਾਲ ਲੋਕਤੰਤਰ ਵਿੱਚ ਵੱਡਾ ਸੁਧਾਰ ਹੋਣ ਵਾਲਾ ਹੈ। ਊਨ੍ਹਾਂ ਨੇ ਕਿਹਾ ਕਿ ਵਾਰ-ਵਾਰ ਚੋਣ ਕਰਾਏ ਜਾਣ ਨਾਲ ਵਿਕਾਸ ਕੰਮ ਵਿੱਚ ਰੁਕਾਵਟ ਆਉਂਦੀ ਹੈ, ਪ੍ਰਸਾਸ਼ਨਿਕ ਮਸ਼ੀਨਰੀ ਚੋਣਾਂ ਵਿੱਚ ਵਿਅਸਤ ਹੋ ਜਾਂਦੀ ਹੈ ਅਤੇ ਆਮ ਜਨਤਾ 'ਤੇ ਇਸ ਦਾ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਨੇ ਹਰਿਆਣਾਂ ਦਾ ਉਦਾਹਰਣ ਦਿੰਦੇ ਹੋਏ ਦਸਿਆ ਕਿ ਬੀਤੇ ਇੱਕ ਸਾਲ ਵਿੱਚ ਹਰਿਆਣਾ ਨੇ ਤਿੰਨ ਵੱਡੇ ਚੋਣਾਂ ਦਾ ਸਾਹਮਣਾ ਕੀਤਾ। ਇੰਨ੍ਹਾਂ ਵਿੱਚ ਮਾਰਚ ਤੋਂ ਜੁਨ 2024 ਤੱਕ ਲੋਕਸਭਾ ਚੋਣ, ਅਗਸਤ ਤੋਂ ਅਕਤੂਬਰ ਤੱਕ ਵਿਧਾਨਸਭਾ ਚੋਣ ਅਤੇ ਫਰਵਰੀ ਤੋਂ ਮਾਰਚ 2025 ਤੱਕ ਨਗਰ ਨਿਗਮ ਚੋਣ ਚੋਏ। ਇੰਨ੍ਹਾਂ ਸਾਰੇ ਚੋਣਾਂ ਦੀ ਚੋਣ ਜਾਬਤਾ ਦੇ ਚਲਦੇ ਰਾਜ ਵਿੱਚ ਵਿਕਾਸ ਕੰਮਾਂ ਦੀ ਗਤੀ ਪ੍ਰਭਾਵਿਤ ਰਹੀ। ਪ੍ਰਸਾਸ਼ਨਿਕ ਮਸ਼ੀਨਰੀ ਚੋਣ ਵਿੱਚ ਵਿਅਸਤ ਹੋ ਗਈ ਅਤੇ ਆਮ ਜਨਤਾ ਨੂੰ ਇਸ ਦਾ ਸਿੱਧਾ ਅਸਰ ਝੇਲਣਾ ਪਿਆ। ਸਿਰਫ ਇਹੀ ਨਈਂ, ਚੋਣਾ 'ਤੇ ਹੋਣ ਵਾਲਾ ਖਰਚ ਵੀ ਬਹੁਤ ਵੱਧ ਹੁੰਦਾ ਹੈ।

ਵਨ ਨੇਸ਼ਨ, ਵਨ ਇਲੈਕਸ਼ਨ ਸਮੇਂ ਦੀ ਮੰਗ ਅਤੇ ਜਨਤਾ ਦੀ ਭਾਵਨਾ

ਮੁੱਖ ਮੰਤਰੀ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਨਾ ਸਿਰਫ ਸੋਧਾਂ ਦੀ ਬਚੱਤ ਕਰੇਗਾ ਸਗੋ ਜਨਤਾ ਦੀ ਵੀ ਭਾਵਨਾ ਹੈ ਕਿ ਚੋਣ ਇੱਕਠੇ ਹੋਣ ਤਾਂ ਜੋ ਸਮੇਂ ਅਤੇ ਧਨ ਦੀ ਬਰਬਾਦੀ ਰੁਕੇ। ਇਸ ਨਾਲ ਲੋਕਤਾਂਤਰਿਕ ਪ੍ਰਕ੍ਰਿਆ ਵਿੱਚ ਆਮਜਨਤਾ ਦੀ ਭਾਗੀਦਾਰੀ ਵੀ ਹੋਰ ਵੱਧ ਵਧੇਗੀ। ਇਸ ਲਈ ਵਨ ਨੇਸ਼ਨ, ਵਨ ਇਲੈਕਸ਼ਨ ਦੇ ਵਿਸ਼ਾ 'ਤੇ ਸਾਰਿਆਂ ਨੂੰ ਇੱਕਮੱਤ ਨਾਲ ਸਮਰਥਨ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਚੋਣਾਂ ਦੀ ਮਿੱਤੀਆਂ ਦਾ ਨਿਰਧਾਰਣ ਕਰਦੇ ਸਮੇਂ ਖੇਤੀਬਾੜੀ ਕੰਮਾਂ, ਤਿਉਹਾਰੀ ਸੀਜਨ, ਵਿਆਹ ਸੀਜਨ, ਛੁੱਟੀ ਆਦਿ ਵਰਗੇ ਸਮਾਜਿਕ-ਸਭਿਆਚਾਰਕ ਕਾਰਕਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਚੋਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕੀਤੀ ਜਾ ਸਕੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਾਰ-ਵਾਰ ਚੋਣ ਨਾਲ ਵੋਟਰਾਂ ਦਾ ਰੁਝਾਨ ਵੀ ਘੱਟ ਹੋ ਜਾਂਦਾ ਹੈ, ਜਿਸ ਨਾਲ ਚੋਣ ਫੀਸਦੀ ਪ੍ਰਭਾਵਿਤ ਹੁੰਦੀ ਹੈ। ਜੇਕਰ ਚੋਣ ਪੰਜ ਸਾਲਾਂ ਵਿੱਚ ਇੱਕ ਵਾਰ ਹੋਣਵੇ, ਤਾਂ ਵੋਟਰਾਂ ਵਿੱਚ ਨਵਾਂ ਉਤਸਾਹ ਦੇਖਣ ਨੂੰ ਮਿਲੇਗਾ। ਇਸ ਨਾਲ ਲੋਕਤੰਤਰ ਹੋਰ ਵੱਧ ਮਜਬੂਤ ਹੋਵੇਗਾ ਅਤੇ ਜਨਭਾਗੀਦਾਰੀ ਵਧੇਗੀ।

ਉਨ੍ਹਾਂ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਨਾਲ ਲੋਕਸਭਾ ਅਤੇ ਸੂਬਿਆਂ ਦੀ ਵਿਧਾਨਸਭਾਵਾਂ ਦੇ ਚੋਣ ਇੱਕਠੇ ਸੰਭਵ ਹੋਵੇਗਾ, ਜਿਸ ਨਾਲ ਵੋਟਰ ਜਾਗਰੁਕਤਾ ਮੁਹਿੰਮਾਂ ਵਿੱਚ ਇੱਕਰੂਪਤਾ, ਪ੍ਰਸਾਸ਼ਨਿਕ ਤਿਆਰੀ ਵਿੱਚ ਤਾਲਮੇਲ ਅਤੇ ਸਰੋਤਾਂ ਦੀ ਸਹੀ ਵਰੋਤ ਯਕੀਨੀ ਕੀਤੀ ਜਾ ਸਕੇਗੀ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ