Tuesday, June 17, 2025

Chandigarh

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

June 17, 2025 01:07 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਨਹੀਂ ਕੋਈ ਵਾਸਤਾ : ਹਰਚੰਦ ਸਿੰਘ ਬਰਸਟ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ