Tuesday, September 16, 2025

Chandigarh

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

June 17, 2025 01:24 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।

ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ਅਥਾਰਟੀਜ ਅਤੇ ਸਮੂਹ ਲਾਈਸੰਸਿੰਗ ਅਥਾਰਟੀਜ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬੈਕਲਾਗ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੋ ਦਸਤਾਵੇਜ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀਆਂ ਸ਼ਰਤਾਂ ਦੀ ਪੂਰਤੀ ਨਾ ਕਰਦੇ ਹੋਣ, ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵੱਲੋਂ 24 ਮਈ, 2024 ਨੂੰ ਜਾਰੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਜਿੱਠਣ ਲਈ ਲਿਖਿਆ ਗਿਆ ਹੈ।

ਸ. ਭੁੱਲਰ ਨੇ ਦੱਸਿਆ ਕਿ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ ਤੋਂ ਤਸਦੀਕ ਸ਼ੁਦਾ ਹਲਫੀਆ ਬਿਆਨ ਲਿਆ ਜਾਵੇਗਾ, ਜਿਸ ਵਿੱਚ ਬੈਕਲਾਗ ਰਾਹੀਂ ਆਨਲਾਈਨ ਕਰਵਾਉਣ ਸਬੰਧੀ, ਮਿਆਦ, ਕੈਟਾਗਿਰੀ, ਮੈਨੂਅਲ ਜਾਰੀ ਕਰਨ ਵਾਲੀ ਅਥਾਰਟੀ, ਟੈਕਸ ਭਰੇ ਹੋਣ ਤੇ ਕੋਈ ਬਕਾਇਆ ਨਾ ਹੋਣ ਸਬੰਧੀ ਅਤੇ ਸਮੁੱਚੀ ਜਾਣਕਾਰੀ ਸਹੀ ਹੋਣ ਸਬੰਧੀ ਇੰਦਰਾਜ ਕਰਨਾ ਹੋਵੇਗਾ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਆਰ.ਸੀ. ਦੇ ਬੈਕਲਾਗ ਆਨਲਾਈਨ ਸਬੰਧੀ ਸਮੁੱਚੀਆਂ ਜਾਣਕਾਰੀਆਂ ਆਨਲਾਈਨ ਅਪਲੋਡ ਕੀਤੇ ਜਾਣ ਸਮੇਂ, ਰਜਿਸਟ੍ਰੇਸ਼ਨ ਨੰਬਰ ਜਿਸ ਵਾਹਨ ‘ਤੇ ਲੱਗਾ ਹੈ, ਦੀ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਚੈਸੀ ਅਤੇ ਇੰਜਣ ਨੰਬਰ ਦੇ ਪੂਰੇ ਵੇਰਵੇ ਦਰਜ ਕੀਤੀ ਭੌਤਿਕ ਚੈਕਿੰਗ ਰਿਪੋਰਟ ਵੀ ਅਪਲੋਡ ਕੀਤੀ ਜਾਣੀ ਜ਼ਰੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰ.ਸੀ. ਬੈਕਲਾਗ ਕਰਨ ਸਮੇਂ ਵੱਖ-ਵੱਖ ਵਿਅਕਤੀਆਂ ਦਾ ਵਹੀਕਲ ਟਰਾਂਸਫਰ ਰਿਕਾਰਡ ਵੀ ਅਪਲੋਡ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪਹਿਲੇ ਮਾਲਕਾਂ ਦਾ ਰਿਕਾਰਡ ਵੀ ਸਾਂਭਿਆ ਜਾ ਸਕੇ।

ਸ. ਭੁੱਲਰ ਨੇ ਦੱਸਿਆ ਕਿ ਬੈਕਲਾਗ ਸਬੰਧੀ ਡਰਾਈਵਿੰਗ ਲਾਇਸੰਸ ਅਸਲ ਅਥਾਰਟੀ ਰਾਹੀਂ ਅਪਲਾਈ ਕੀਤਾ ਜਾ ਸਕੇਗਾ ਅਤੇ ਡੀਲਿੰਗ ਸਟਾਫ ਵੱਲੋਂ ਦਫਤਰੀ ਰਿਕਾਰਡ ਵਿੱਚ ਪਹਿਲਾਂ ਅਤੇ ਬਾਅਦ ਵਿੱਚ ਜਾਰੀ ਹੋਏ ਲਾਇਸੰਸ ਦੀ ਪ੍ਰਮਾਣਿਕ / ਤਸਦੀਕ ਸ਼ੁਦਾ ਕਾਪੀ ਸਾਰਥੀ ਸਾਫਟਵੇਅਰ ਵਿੱਚ ਅਪਲੋਡ ਕਰਨ ਉਪਰੰਤ ਲਾਈਸੰਸਿੰਗ ਅਥਾਰਟੀ ਵੱਲੋਂ ਪ੍ਰਵਾਨਗੀ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਲਾਈਸੰਸ ਦੀ ਅਸਲ ਕਾਪੀ ਅਤੇ ਜਨਮ/ਪਤੇ ਦੇ ਸਬੂਤ ਵੀ ਅਪਲੋਡ ਕੀਤੇ ਜਾਣੇ ਜ਼ਰੂਰੀ ਕੀਤੇ ਗਏ ਹਨ।

ਮੰਤਰੀ ਨੇ ਦੱਸਿਆ ਕਿ ਬੈਕਲਾਗ ਦੇ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਦਾ ਪੱਕਾ ਕਰਮਚਾਰੀ ਬਿਨੈਕਾਰ ਵੱਲੋਂ ਡਰਾਈਵਿੰਗ ਲਾਇਸੰਸ/ਆਰ.ਸੀ. ਨਾਲ ਸਬੰਧਤ ਬੈਕਲਾਗ ਦੀ ਐਂਟਰੀ ਦਫਤਰ ਵਿੱਚ ਦਰਜ ਕਰਕੇ, ਉਸਨੂੰ ਪਰਿਵਾਹਨ ਪੋਰਟਲ ‘ਤੇ ਵੈਰੀਫਾਈ ਕਰਨਗੇ ਅਤੇ ਇਸਦੇ ਉਪਰੰਤ ਸਬੰਧਤ ਅਥਾਰਟੀ ਵੱਲੋਂ ਉਸਦੀ ਅਪਰੂਵਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸ ਵੀ ਗਲਤ ਐਂਟਰੀ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਰਜਿਸਟ੍ਰੇਸ਼ਨ ਅਤੇ ਲਾਈਸੰਸਿੰਗ ਅਥਾਰਟੀ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਬੰਧਤ ਅਥਾਰਟੀਜ਼ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਅਪਰੂਵਲ ਦੀ ਰੋਜ਼ਾਨਾ ਰਿਪੋਰਟ ਮੁੱਖ ਦਫਤਰ ਨੂੰ ਨਿਰਧਾਰਤ ਪ੍ਰੋਫਾਰਮੇ ‘ਚ ਭੇਜਣਾ ਯਕੀਨੀ ਬਣਾਉਣਗੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ