Wednesday, December 17, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

June 17, 2025 01:31 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ