Sunday, November 02, 2025

Malwa

6ਵੀਂ ਜੂਨੀਅਰ ਪੰਜਾਬ ਮੁੱਕੇਬਾਜ਼ੀ ਪ੍ਰਤੀਯੋਗਤਾ

June 17, 2025 02:02 PM
ਦਰਸ਼ਨ ਸਿੰਘ ਚੌਹਾਨ
ਤਿੰਨ ਗੋਲਡ, ਤਿੰਨ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ 
 
ਸੁਨਾਮ : ਸੁਨਾਮ ਵਿਖੇ ਸੰਪੰਨ ਹੋਈ 6ਵੀਂ ਜੂਨੀਅਰ ਪੰਜਾਬ ਮੁੱਕੇਬਾਜ਼ੀ ਪ੍ਰਤੀਯੋਗਤਾ ਵਿੱਚ ਸਪੋਰਟਸ ਸਕੂਲ ਬਾਕਸਿੰਗ ਸੈਂਟਰ ਜਲੰਧਰ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤਿੰਨ ਗੋਲਡ, ਤਿੰਨ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ। ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ 13 ਤੋਂ 15 ਜੂਨ ਤੱਕ ਆਯੋਜਿਤ ਕੀਤੇ ਸੂਬਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਮੁੱਕੇਬਾਜ਼ਾਂ ਨੇ ਹਿੱਸਾ ਲਿਆ ਲੇਕਿਨ ਸਪੋਰਟਸ ਸਕੂਲ ਬਾਕਸਿੰਗ ਸੈਂਟਰ ਦੇ ਮੁੱਕੇਬਾਜ਼ਾਂ ਨੇ ਮੁਕਾਬਲਾ ਆਪਣੇ ਨਾਂਅ ਕਰਵਾਇਆ। 6ਵੀਂ ਪੰਜਾਬ ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿੱਚ 3 ਸੋਨੇ, 3 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਣ ਵਾਲੀ ਟੀਮ ਦੇ ਤਿੰਨ ਮੁੱਕੇਬਾਜ਼ ਰੋਹਤਕ ਵਿਖੇ ਹੋਣ ਵਾਲੀ ਜੂਨੀਅਰ ਨੈਸ਼ਨਲ ਪ੍ਰਤੀਯੋਗਤਾ ਲਈ ਚੁਣੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਪੋਰਟਸ ਸਕੂਲ ਬਾਕਸਿੰਗ ਸੈਂਟਰ ਜਲੰਧਰ ਦੇ ਸੂਰਜ ਨੇ 46 ਕਿਲੋ ,ਨਵਜੋਤ ਨੇ 54 ਕਿਲੋ ਅਤੇ ਜਸਨੂਰ + 80 ਕਿਲੋ ਭਾਰ ਵਰਗ ਵਿੱਚ ਸੋਨੇ ਦਾ ਤਗਮਾ ਜਿੱਤਿਆ, ਜਸ਼ਨਪ੍ਰੀਤ ਨੇ 50 ਕਿਲੋ, ਗੋਬਿੰਦ ਭਾਟੀਆ ਨੇ 70 ਕਿਲੋ ਅਤੇ ਗੁਰਸ਼ਬਦ ਨੇ 75 ਕਿਲੋ ਭਾਰ ਵਰਗ ਵਿੱਚ ਚਾਂਦੀ ਦੇ ਤਗ਼ਮੇ ਜਿੱਤੇ, ਸਹਿਜਦੀਪ ਨੇ 46 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਸੋਨੇ ਦੇ ਮੈਡਲ ਜੇਤੂ ਸੂਰਜ, ਨਵਜੋਤ ਅਤੇ ਜਸਨੂਰ ਨੂੰ 19 ਤੋਂ 24 ਜੂਨ 2025 ਤੱਕ ਰੋਹਤਕ ਵਿਖੇ ਹੋਣ ਵਾਲੀ ਜੂਨੀਅਰ ਨੈਸ਼ਨਲ ਮੁੱਕੇਬਾਜ਼ੀ ਪ੍ਰਤੀਯੋਗਤਾ ਲਈ ਟੀਮ ਲਈ ਚੁਣਿਆ ਗਿਆ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਬ੍ਰਾਹਮਣ ਸਭਾ ਦੇ ਕੌਮੀ ਆਗੂ ਪ੍ਰਦੀਪ ਮੈਨਨ ਸਮੇਤ ਹੋਰਨਾਂ ਆਗੂਆਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਅੰਗ ਹਨ, ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ ਕੋਚ ਸੁਨੀਲ ਵਰਮਾ ਨੇ ਕਿਹਾ ਕਿ ਬਾਕਸਿੰਗ ਵੱਲ ਧਿਆਨ ਕੇਂਦਰਿਤ ਕਰਨ ਲਈ ਨੌਜ਼ਵਾਨਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਿਆ ਜਾ ਸਕਦਾ ਹੈ।
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ